ਪੰਜਾਬ ਕੈਬਨਿਟ ਦੀ ਬੈਠਕ ਖਤਮ ਹੋ ਗਈ ਹੈ ਤੇ ਮੀਟਿੰਗ ਵਿਚ ਮਹਿਲਾਵਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੀ ਯੋਜਨਾ ‘ਤੇ ਮੋਹਰ ਲੱਗ ਗਈ ਹੈ। ਇਸ ਤਹਿਤ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਮਿਲਣਗੇ। ਅਪ੍ਰੈਲ ਤੋਂ ਬੈਂਕ ਖਾਤਿਆਂ ਵਿਚ ਪੈਸੇ ਆਉਣਗੇ।

8 ਮਾਰਚ ਨੂੰ ਬਜਟ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦੇ ਹੋਏ ਸਰਕਾਰ ਨੇ 18 ਸਾਲ ਤੋਂ ਉਪਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਐੱਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨੇ ਦੀ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਸੀ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ
ਸਰਕਾਰ ਦਾ ਕਹਿਣਾ ਹੈ ਕਿ 9300 ਕਰੋੜ ਰੁਪਏ ਦੇ ਸਾਲਾਨਾ ਬਜਟ ਵਾਲੀ ਇਸ ਯੋਜਨਾ ਤਹਿਤ ਸੂਬੇ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਫਾਇਦਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ 13 ਅਪ੍ਰੈਲ ਤੋਂ ਇਸ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









