ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਕਰੋੜਾਂ ਦੇ ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ, “ਅੱਜ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਲੋਕ ਜਲਦ ਹੀ ਆਪਣੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਵਿੱਚ ਪ੍ਰਤੱਖ ਬਦਲਾਅ ਦੇਖਣਗੇ। ਮੁੱਖ ਪਟਿਆਲਾ ਤੋਂ ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਫੋਰ ਲੇਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 5 ਸਾਲ ਲਈ ਨਵੀਆਂ ਬਣ ਰਹੀਆਂ ਸੜਕਾਂ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ। ਪਿੰਡ ਵਾਸੀ ਕਮੇਟੀਆਂ ਬਣਾ ਕੇ ਬਣ ਰਹੀਆਂ ਨਵੀਆਂ ਸੜਕਾਂ ਦੀ ਖ਼ੁਦ ਜਾਂਚ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੇ ਰੱਖ-ਰਖਾਅ ਦੀ ਧਾਰਾ ਅਧੀਨ ਬਣਾਈਆਂ ਜਾਣਗੀਆਂ ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਦੇ ਨਾਲ-ਨਾਲ ਉੱਚ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









