ਪਟਿਆਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ, ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਵਿੱਚ ਸ਼ਾਮਿਲ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 10 ਅਧੁਨਿਕ ਸੈਲਫ-ਲੋਡਿੰਗ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਵੱਲੋਂ ਸਾਂਝੀ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਬਿਹਾਰ ਤੋਂ ਦੇਸੀ ਹਥਿਆਰ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰ ਰਹੇ ਸਨ। ਹੋਰ ਜਾਂਚ ਵਿੱਚ ਗੈਂਗ ਰਾਈਵਲਰੀ ਦਾ ਪਤਾ ਲੱਗਿਆ ਹੈ, ਜਿਸ ਵਿੱਚ ਇਲਾਕੇ ਵਿੱਚ ਆਪਣਾ ਦਬਦਬਾ ਬਣਾਉਣ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ।
ਇਹ ਵੀ ਪੜ੍ਹੋ : AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਅਸ਼ੋਕ ਮਿੱਤਲ ਬਣੇ ਨਵੇਂ ਡਿਪਟੀ ਲੀਡਰ
ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਜ਼ੀਰੋ-ਟੋਲਰੈਂਸ ਨੀਤੀ ਦੇ ਤਹਿਤ ਸੁਰੱਖਿਅਤ ਪੰਜਾਬ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









