ਜੰਡਿਆਲਾ ਗੁਰੂ ਵਿਚ ਵੈਰੋਵਾਲ ਰੋਡ ‘ਤੇ ਅਣਪਛਾਤਿਆਂ ਨੇ ਇਨੋਵਾ ਗੱਡੀ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੌਰਾਨ ਮੋਟਰਸਾਈਕਲ ਬੇਕਾਬੂ ਹੋ ਕੇ ਕਾਰ ਨਾਲ ਟਕਰਾ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਾਰੀ ਘਟਨਾ CCTV ਕੈਮਰੇ ‘ਚ ਕੈਦ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇਨੋਵਾ ਗੱਡੀ ‘ਤੇ ਟੋਟਲ ਸੱਤ ਤੋਂ ਅੱਠ ਫਾਇਰ ਕੀਤੇ ਗਏ, ਇਸ ਮਗਰੋਂ ਇਨੋਵਾ ਗੱਡੀ ਨੇ ਇੱਕ ਰਾਹਗੀਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰਾਹਗੀਰ ਜਖਮੀ ਹੋ ਗਿਆ ਜੋਕਿ ਜੇਰੇ ਇਲਾਜ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਨੇ ਵੋਟਰਾਂ ਨਾਲ ਕੀਤਾ ਵਾਅਦਾ ਨਿਭਾਇਆ, ਹੁਣ ਪੱਕੇ ਤੌਰ ‘ਤੇ ਰਹਿਣਗੇ ਜਲੰਧਰ ‘ਚ!
ਰਾਹਗੀਰ ਨੇ ਦੱਸਿਆ ਕਿ ਉਹ ਤੇ ਉਸ ਦਾ ਭਾਣਜਾ ਬਾਬੇ ਦੇ ਆ ਰਹੇ ਸੀ ਤਾਂ ਇਨੋਵਾ ਗੱਡੀ ਬੇਕਾਬੂ ਹੋ ਗਈ ਤਾਂ ਉਸ ਨੇ ਸਾਡੇ ਵਿੱਚ ਟੱਕਰ ਮਾਰੀ ਪਰ ਪਿੱਛੇ ਮੁੜ ਕੇ ਨਹੀਂ ਵੇਖਿਆ। ਰਾਹਗੀਰ ਦਾ ਇਹ ਵੀ ਕਹਿਣਾ ਹੈ ਕਿ ਉਸ ਦੇ ਪਿੱਛੇ ਗੋਲੀਆਂ ਚੱਲਣ ਦੀ ਆਵਾਜ਼ ਆ ਰਹੀ ਸੀ। ਰਾਹਗੀਰ ਨੇ ਦੱਸਿਆ ਕਿ ਉਸ ਦੇ ਭਾਣਜੇ ਦੇ ਪੈਰ ‘ਤੇ ਕਾਫੀ ਸੱਟ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਪੁਲਿਸ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਆਸ-ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲ








