ਪਿਛਲੇ ਦੋ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਿਆ ਹੈ। ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਠੰਢ ਵਧਾ ਦਿੱਤੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਅੱਜ ਗਰਜ-ਤੂਫ਼ਾਨ, ਬਿਜਲੀ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਮੁਤਾਬਕ ਅੱਜ 22 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੇ ਆਸਾਰ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਬਾਕੀ 14 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਉਮੀਦ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ।

ਦੱਸ ਦੇਈਏ ਕਿ ਤਾਪਮਾਨ ਪਾਰਾ .4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਹੁਣ ਆਮ ਨਾਲੋਂ 2.2 ਡਿਗਰੀ ਘੱਟ ਹੈ। ਸ਼ਨੀਵਾਰ ਨੂੰ ਭਾਰੀ ਮੀਂਹ ਨੇ ਪਠਾਨਕੋਟ ਵਿੱਚ ਮੌਸਮ ਨੂੰ ਠੰਢਾ ਕਰ ਦਿੱਤਾ ਹੈ। ਪਟਿਆਲਾ ਵਿੱਚ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 4, 7 ਅਤੇ 8 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ 5, 6 ਅਤੇ 9 ਅਪ੍ਰੈਲ ਨੂੰ ਇੱਕ-ਦੋ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਭਿੰਡੀ ਦੇ ਪਾਣੀ ਨਾਲ ਸਿਹਤ ਨੂੰ ਮਿਲਦੇ ਹਨ ਕਮਾਲ ਦੇ ਫਾਇਦੇ, ਜਾਣ ਲਓ ਪੀਣ ਦਾ ਸਹੀ ਸਮਾਂ
ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ, ਜਿਸ ਤੋਂ ਬਾਅਦ ਅਗਲੇ ਦੋ ਦਿਨਾਂ ਲਈ ਪਾਰੇ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਅੱਜ ਕੁਝ ਥਾਵਾਂ ‘ਤੇ ਗੜੇਮਾਰੀ ਸੰਭਵ ਹੈ, ਜਿਸ ਦੇ ਨਾਲ ਗਰਜ-ਤੂਫ਼ਾਨ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









