ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਕਾਰ ਖੂਹ ਵਿੱਚ ਡਿੱਗਣ ਕਾਰਨ ਛੇ ਬੱਚਿਆਂ ਸਮੇਤ ਨੌਂ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਡਿੰਡੋਰੀ ਕਸਬੇ ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਵਾਪਰਿਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਇੱਕ ਬੈਂਕੁਇਟ ਹਾਲ ਵਿੱਚ ਇੱਕ ਫੰਕਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਖੂਹ ਵਿੱਚ ਡਿੱਗ ਗਈ। ਲੋਕ ਮੌਕੇ ‘ਤੇ ਪਹੁੰਚੇ ਅਤੇ ਦੋ ਕ੍ਰੇਨਾਂ ਅਤੇ ਤੈਰਾਕਾਂ ਦੀ ਮਦਦ ਨਾਲ ਅੱਧੀ ਰਾਤ ਦੇ ਕਰੀਬ ਕਾਰ ਅਤੇ ਉਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ। ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਸੁਨੀਲ ਦੱਤੂ ਦਰਗੁੜੇ (32), ਉਸ ਦੀ ਪਤਨੀ ਰੇਸ਼ਮਾ, ਇੱਕ ਹੋਰ ਔਰਤ, ਆਸ਼ਾ ਅਨਿਲ ਦਰਗੁੜੇ (32) ਅਤੇ ਪਰਿਵਾਰ ਦੇ ਛੇ ਬੱਚੇ (ਪੰਜ ਕੁੜੀਆਂ ਅਤੇ ਇੱਕ ਮੁੰਡਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਗਰਾਊਂਡ ‘ਚ ਕ੍ਰਿਕਟ ਖੇਡ ਰਹੇ ਨੌਜਵਾਨਾਂ ‘ਤੇ ਡਿੱਗੀ ਅਸਮਾਨੀ ਬਿਜਲੀ, ਇੱਕ ਦੀ ਮੌਤ, 2 ਗੰਭੀਰ ਜ਼ਖਮੀ
ਅਧਿਕਾਰੀ ਨੇ ਕਿਹਾ ਕਿ ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਡਰਾਈਵਰ ਨੂੰ ਖੂਹ ਕਿਉਂ ਨਹੀਂ ਦਿਸਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਸ਼ਮਦੀਦਾਂ ਦੀ ਭਾਲ ਕਰ ਰਹੇ ਹਨ ਅਤੇ ਘਟਨਾ ਦੇ CCTV ਫੁਟੇਜ ਚੈੱਕ ਕਰ ਰਹੇ ਹਨ। ਪ੍ਰਸ਼ਾਸਨ ਨੇ ਕਿਹਾ ਕਿ ਪੂਰੀਜਾਂਚ ਹੋਣ ਤੋਂ ਬਾਅਦ ਹਾਦਸੇ ਦੇ ਸਹੀ ਕਾਰਨ ਸਾਹਮਣੇ ਆਉਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









