ਸਨੋਰ ਤੋਂ ਆਮ ਆਦਮੀ ਪਾਰਟੀ ਦੇ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਮਾਨਯੋਗ ਅਦਾਲਤ ਨੇ ਪੁਲਿਸ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੇ ਆਖਰੀ ਦਿਨ ਪੁਲਿਸ ਵੱਲੋਂ ਪਟਿਆਲਾ ਦੀ ਮਾਨਯੋਗ ਅਦਾਲਤ ਦੇ ਵਿੱਚ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਇੱਕ ਦਿਨ ਦਾ ਰਿਮਾਂਡ ਹੋਰ ਹਾਸਲ ਕੀਤਾ।
ਇਸ ਮੌਕੇ ਐਡਵੋਕੇਟ ਦਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਦਿਨਾਂ ਦਾ ਰਿਮਾਂਡ ਹੋਰ ਮੰਗਿਆ ਗਿਆ ਸੀ ਪਰ ਅਦਾਲਤ ਨੇ ਪਠਾਨਮਾਜਰਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਪਠਾਨਮਾਜਰਾ ਤੋਂ ਕੁਝ ਮੋਬਾਈਲ ਰਿਕਵਰ ਕਰਾਉਣੇ ਹਨ।
ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਵਿਚ ਗਵਾਲੀਅਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇਕ ਮਹਿਲਾ ਦੀ ਸ਼ਿਕਾਇਤ ‘ਤੇ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਚ ਪਠਾਨਮਾਜਰਾ ਖਿਲਾਫ 1 ਸਤੰਬਰ 2025 ਨੂੰ ਜਬਰ ਜਨਾਹ ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਕੇਸ ਦਰਜ ਹੋਇਆ ਸੀ। ਇਸ ਮਗਰੋਂ ਪਠਾਨਮਾਜਰਾ ਹਰਿਆਣਾ ਦੇ ਕਰਨਾਲ ਵਿਚ ਆਪਣੇ ਰਿਸ਼ਤੇਦਾਰ ਕੋਲ ਭੱਜ ਗਏ ਸਨ। ਪਰ ਉਹ ਕਸਟਡੀ ਤੋਂ ਫਰਾਰ ਹੋ ਗਏ ਸਨ। ਪੁਲਿਸ ਨੇ ਉਨ੍ਹਾਂ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਰੱਖਿਆ ਸੀ।
ਪਠਾਨਮਾਜਰਾ 2022 ਵਿਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਹਨ। ਕੇਸ ਵਿਚ ਰਾਹਤ ਲਈ ਪਠਾਨਮਾਜਰਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਸੁਣਵਾਈ ਅੱਜ ਹੀ ਹੋਣੀ ਸੀ। ਇਸੇ ਨੂੰ ਲੈ ਕੇ ਉਹ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









