ਅੰਮ੍ਰਿਤਸਰ ਵਿੱਚ ਚੱਲ ਰਹੇ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਵੱਡੇ ਇਲਜ਼ਾਮ ਲਗਾਏ ਗਏ ਹਨ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਮਾਮਲੇ ਵਿੱਚ ਸਿਰਫ਼ ਦੋਸ਼ੀਆਂ ਹੀ ਨਹੀਂ, ਸਗੋਂ ਕੁਝ ਅਧਿਕਾਰੀ ਅਤੇ ਵਰਦੀਧਾਰੀ ਕਰਮਚਾਰੀ ਵੀ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੇ ਦੋਸ਼ੀਆਂ ਦੀ ਮਦਦ ਕੀਤੀ। ਪਰਿਵਾਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕਰਦੇ ਹਨ।
ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਜਿਹੜੇ ਅਫਸਰ ਅੱਜ ਵੀ ਆਪਣੇ ਅਹੁਦਿਆਂ ‘ਤੇ ਬੈਠੇ ਹਨ, ਉਹਨਾਂ ਨੇ ਪਹਿਲਾਂ ਦੋਸ਼ੀਆਂ ਨੂੰ ਸਹਾਰਾ ਦਿੱਤਾ ਅਤੇ ਹੁਣ ਵੀ ਸੱਚਾਈ ਨੂੰ ਸਾਹਮਣੇ ਆਉਣ ਤੋਂ ਰੋਕ ਰਹੇ ਹਨ। ਉਨ੍ਹਾਂ ਨੇ ਕਿਹਾ ਕਿ “ਜਿਹੜੇ ਵੀ ਅਧਿਕਾਰੀ ਇਸ ਮਾਮਲੇ ਵਿੱਚ ਸ਼ਾਮਲ ਹਨ, ਉਹ ਚਾਹੇ ਐਸਐਚਓ ਹੋਣ, ਡੀਐਸਪੀ ਹੋਣ ਜਾਂ ਹੋਰ ਕੋਈ ਵੱਡਾ ਅਧਿਕਾਰੀ, ਸੀਬੀਆਈ ਜਾਂਚ ਦੌਰਾਨ ਉਹਨਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।”
ਇਸ ਦੌਰਾਨ ਬਿੱਟੂ ਨੇ ਇਹ ਵੀ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਆਪਣੀ ਅਵਾਜ਼ ਪਹੁੰਚਾਉਣਗੇ ਅਤੇ ਜਲਦ ਹੀ ਸੀਬੀਆਈ ਜਾਂਚ ਲਈ ਅਧਿਕਾਰਕ ਤੌਰ ‘ਤੇ ਅਪੀਲ ਕਰਨਗੇ। ਬਿੱਟੂ ਦਾ ਕਹਿਣਾ ਹੈ ਕਿ ਜਦੋਂ ਸੀਬੀਆਈ ਜਾਂਚ ਸ਼ੁਰੂ ਹੋਵੇਗੀ ਤਾਂ ਮਾਮਲੇ ਨਾਲ ਜੁੜੇ ਹਰ ਇੱਕ ਵਿਅਕਤੀ ਦੀ ਭੂਮਿਕਾ ਸਾਹਮਣੇ ਆਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।
ਇਹ ਵੀ ਪੜ੍ਹੋ : BJP ਦਫ਼ਤਰ ਧ.ਮਾ/ਕੇ ਮਾਮਲੇ ‘ਚ 2 ਮੁੱਖ ਮੁਲਜ਼ਮ ਗ੍ਰਿਫਤਾਰ, DGP ਨੇ ਦੱਸੀ ਕਿਵੇਂ ਹੋਈ ਸੀ ਪਲਾਨਿੰਗ
ਇਸ ਮੌਕੇ ਬਿੱਟੁ ਵੱਲੋਂ ਕੁਝ ਰਾਜਨੀਤਿਕ ਨੇਤਾਵਾਂ ‘ਤੇ ਵੀ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਨੇ ਕਿਹਾ ਕਿ ਕੁਝ ਨੇਤਾ ਸਿਰਫ਼ ਸਿਆਸੀ ਫਾਇਦੇ ਲਈ ਪੰਜਾਬ ਵਿੱਚ ਆਉਂਦੇ ਹਨ, ਜਦਕਿ ਅਸਲ ਮਸਲਿਆਂ ਨਾਲ ਉਹਨਾਂ ਦਾ ਕੋਈ ਲੈਣਾ-ਦੇਣਾ ਨਹੀਂ। ਉਣਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਦਖਲ ਅੰਦਾਜ਼ੀ ਨਹੀਂ ਹੋਣੀ ਚਾਹੀਦੀ ਅਤੇ ਸਿਰਫ਼ ਉਹੀ ਨੇਤਾ ਬੋਲਣ ਜਿਨ੍ਹਾਂ ਦਾ ਸਿੱਧਾ ਸੰਬੰਧ ਪੰਜਾਬ ਨਾਲ ਹੈ। ਇਸ ਤੋਂ ਇਲਾਵਾ, ਕੁਝ ਮੰਤਰੀਆਂ ‘ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ ਕਿ ਉਹਨਾਂ ਦੇ ਕਰੀਬੀ ਲੋਕ ਵੱਖ-ਵੱਖ ਸਥਾਨਾਂ ‘ਤੇ ਬੈਠ ਕੇ ਗੈਰ-ਕਾਨੂੰਨੀ ਵਸੂਲੀਆਂ ਕਰ ਰਹੇ ਹਨ। ਪਰਿਵਾਰ ਨੇ ਕਿਹਾ ਕਿ ਹਸਪਤਾਲਾਂ ਤੋਂ ਲੈ ਕੇ ਹੋਰ ਸੰਸਥਾਵਾਂ ਤੱਕ ਗਲਤ ਤਰੀਕੇ ਨਾਲ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ, ਜਿਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਉਹਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਉਹ ਕਾਫੀ ਸਮੇਂ ਤੋਂ ਦਰ-ਦਰ ਭਟਕ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੁਝ ਲੋਕਾਂ ਦੀ ਲਾਪਰਵਾਹੀ ਅਤੇ ਸਹਿਯੋਗ ਕਾਰਨ ਇਹ ਮਾਮਲਾ ਲੰਬਾ ਖਿੱਚ ਰਿਹਾ ਹੈ। ਅੰਤ ਵਿੱਚ ਬਿੱਟੂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਹਰ ਸੰਭਵ ਮੰਚ ‘ਤੇ ਆਪਣੀ ਆਵਾਜ਼ ਉਠਾਉਣਗੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਲੜਾਈ ਜਾਰੀ ਰੱਖਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









