ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਯਾਨੀ 6 ਅਪ੍ਰੈਲ 2026 ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।
ਇਸ ਦੀ ਜਾਣਕਾਰੀ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ ਸਰਕਾਰ ਕੁੱਲ 100 ਮਿਡੀ ਤੇ 309 ਸਾਧਾਰਨ ਬੱਸਾਂ ਲਈ ਲਗਭਗ 125 ਕਰੋੜ ਰੁਪਏ ਨਿਵੇਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਚਲਾਈਆਂ ਜਾਣਗੀਆਂ। ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ ‘ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।
ਇਹ ਵੀ ਪੜ੍ਹੋ : ਸੌਰਭ ਭਾਰਦਵਾਜ ਦਾ ਦਾਅਵਾ-ਰਾਘਵ ਚੱਢਾ ਨੇ ‘X’ ਤੋਂ ਹਟਾਈਆਂ BJP ਦੇ ਵਿਰੋਧ ਵਾਲੀਆਂ ਪੋਸਟਾਂ’
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਜਨਤਕ ਬੇੜੇ ਦੇ ਆਧੁਨਿਕੀਕਰਨ ਅਤੇ ਜਨਤਕ ਟਰਾਂਸਪੋਰਟ ਨੂੰ ਸਫ਼ਰ ਦੇ ਭਰੋਸੇਮੰਦ ਸਾਧਨ ਵਜੋਂ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਆਵਾਜਾਈ ਨੂੰ ਮਜ਼ਬੂਤ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿਉਂਕਿ ਸੂਬੇ ਦੇ ਸ਼ਹਿਰਾਂ ਤੇ ਚੰਡੀਗੜ੍ਹ ਵਿਚ ਮੈਟਰੋ ਦਾ ਵਿਸਤਾਰ ਅਜੇ ਤੱਕ ਨਹੀਂ ਹੋਇਆ ਹੈ ਇਸ ਲਈ ਬਸ ਨੈਟਵਰਕ ‘ਤੇ ਨਿਰਭਰਤਾ ਵਧ ਹੈ। ਸਰਕਾਰ ਨੇ ਰੂਟ ਸਿਸਟਮ ਦੇ ਵਿਵਾਦਾਂ ਨੂੰ ਸੁਲਝਾ ਕੇ ਯਾਤਰੀਆਂ ਲਈ ਬੇਹਤਰ ਸੇਵਾਵਾਂ ਦਾ ਰਸਤਾ ਸਾਫ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









