ਚੰਡੀਗੜ੍ਹ ਤੇ ਜਲੰਧਰ ਦੇ ਕਈ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਵਿਚ 4-5 ਸਕੂਲਾਂ ਨੂੰ ਈਮੇਲ ਜ਼ਰੀਏ ਇਹ ਧਮਕੀ ਦਿੱਤੀ ਗਈ ਜਿਸ ਨਾਲ ਹੜਕੰਪ ਮਚ ਗਿਆ।
ਈ-ਮੇਲ ਵਿਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ ਜਿਸ ਵਿਚ ਲਿਖਿਆ ਸੀ ਕਿ ਆਪਣੇ ਬੱਚਿਆਂ ਨੂੰ ਬਚਾਓ। ਧਮਕੀ ਮਿਲਣ ਦੇ ਬਾਅਦ ਸਕੂਲ ਮੈਨੇਜਮੈਂਟ ਤੇ ਪ੍ਰਸ਼ਾਸਨ ਤੁਰੰਤ ਸਰਗਰਮ ਹੋ ਗਿਆ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : IPL 2026 : CSK ਲਗਾਤਾਰ ਤੀਜੀ ਮੈਚ ਹਾਰ, ਰਾਇਲ ਚੈਲੇਂਜਰਸ ਬੈਂਗਲੁਰੂ ਨੇ 43 ਦੌੜਾਂ ਨਾਲ ਦਿੱਤੀ ਮਾਤ
ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੇ ਬੰਬ ਸਕੁਐਡ ਟੀਮਾਂ ਵੱਲੋਂ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਈ-ਮੇਲ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਤੇ ਸਾਈਬਰ ਸੈੱਲ ਵੀ ਜਾਂਚ ਵਿਚ ਸ਼ਾਮਲ ਹੈ। ਮਾਪਿਆਂ ਵਿਚ ਲਗਾਤਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਕਰਕੇ ਸਹਿਮ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









