‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਅੱਜ CM ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ ਹੋ ਰਹੀ ਹੈ। ਉਹ ਸੀਐੱਮ ਰਿਹਾਇਸ਼ ਵਿਖੇ ਇਹ ਕਾਨਫਰੰਸ ਕਰ ਰਹੇ ਹਨ ਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੀ ਮੌਜੂਦ ਹਨ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਚਾਰ ਸਾਲਾਂ ਵਿਚ ਸਰਕਾਰ ਦੀਆਂ ਉਪਲਬਧੀਆਂ ਬਾਰੇ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਚਾਰ ਸਾਲ ਪੂਰੇ ਹੋਣ ‘ਤੇ ਵੱਖ-ਵੱਖ ਵਿਭਾਗਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਜਾਂਦਾ ਹੈ ਜੋ ਕਿ ਅਸੀਂ ਕਰ ਰਹੇ ਹਾਂ।
CM ਮਾਨ ਨੇ ਕਿਹਾ ਕਿ 1 ਜੂਨ 2022 ਤੋਂ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ ਕੀਤੀ ਗਈ। 2022 ਤੋਂ ਕਰੀਬ 90% ਘਰਾਂ ਦੇ ਬਿਜਲੀ ਦੇ ਬਿੱਲ ਨਹੀਂ ਆ ਰਹੇ ਹਨ। ਪਹਿਲਾਂ ਜੁਰਮਾਨੇ ਕਾਰਨ ਲੋਕਾਂ ਦੇ ਬਿੱਲ ਬਹੁਤ ਜ਼ਿਆਦਾ ਆਉਂਦੇ ਸੀ। ਅਸੀਂ ਲੋਕਾਂ ਦੇ 2022 ਤੋਂ ਪਹਿਲਾਂ ਵਾਲੇ ਜੁਰਮਾਨੇ ਵੀ ਮੁਆਫ਼ ਕੀਤੇ।
ਇਸ ਦੇ ਨਾਲ ਹੀ ਬਿਜਲੀ ਬੋਰਡ ‘ਚ 8014 ਲੋਕਾਂ ਦੀ ਸਿੱਧੀ ਭਰਤੀ ਕੀਤੀ ਗਈ । ਤਰਸ ਦੇ ਆਧਾਰ ‘ਤੇ 1579 ਨਿਯੁਕਤੀਆਂ ਕੀਤੀਆਂ ਗਈਆਂ। PSPCL ‘ਚ 1181 ਤੇ PSTCL ‘ਚ 569 ਵੱਖ-ਵੱਖ ਅਹੁਦਿਆਂ ‘ਤੇ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਥਰਮਲ ਪਲਾਂਟਾਂ ਕੋਲ ਕੋਲੇ ਦੀ ਕੋਈ ਘਾਟ ਨਹੀਂ। ਰੂਪਨਗਰ ਚ 41, ਲਹਿਰਾ ਮੁਹੱਬਤ ‘ਚ 37 ਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ‘ਚ 32 ਦਿਨ ਦਾ ਸਟਾਕ ਪਿਆ ਹੈ। 2720 ਮੈਗਾਵਾਟ ਬਿਜਲੀ ਅਸੀਂ ਸੋਲਰ ਤੋਂ ਪੈਦਾ ਕਰ ਰਹੇ ਹਾਂ। ਅਸੀਂ ਗੋਇੰਦਵਾਲ ਸਾਹਿਬ ‘ਚ 540 ਮੈਗਾਵਾਟ ਦਾ GVK ਥਰਮਲ ਪਲਾਂਟ 1080 ਕਰੋੜ ਦਾ ਖਰੀਦਿਆ ਹੈ। ਇਹ ਪਲਾਂਟ ਖਰੀਦ ਕੇ ਦੁਨੀਆ ਦਾ ਸਭ ਤੋਂ ਸਸਤਾ ਸੌਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂਅ ‘ਤੇ ਥਰਮਲ ਪਲਾਂਟ ਦਾ ਨਾਮ ਹੈ ਤੇ ਇਸ ਥਰਮਲ ਪਲਾਂਟ ਦੀ ਉਮਰ 25-30 ਸਾਲ ਦੇ ਕਰੀਬ ਪਈ ਹੈ।
ਇਹ ਵੀ ਪੜ੍ਹੋ : SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਬੇਅਦਬੀ ਖਿਲਾਫ਼ ਬਿੱਲ ‘ਤੇ ਅਹਿਮ ਮੀਟਿੰਗ ਅੱਜ, ਸਮੁੰਦਰੀ ਹਾਲ ‘ਚ ਹੋਵੇਗੀ ਇਕੱਤਰਤਾ
ਚੰਡੀਗੜ੍ਹ ਵਿਚ ਭਾਜਪਾ ਦਫਤਰ ਦੇ ਬਾਹਰ ਹੋਏ ਧਮਾਕੇ ਬਾਰੇ ਸੀਐੱਮ ਮਾਨ ਨੇ ਕਿਹਾ ਕਿ ਮੁਲਜ਼ਮ ਫੜੇ ਗਏ ਹਨ ਪਰ ਹੁਣ ਪੰਜਾਬ ਪੁਲਿਸ ਨੂੰ ਸ਼ਾਬਾਸ਼ੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹਾਦਸਾ ਬਾਅਦ ਵਿਚ ਹੁੰਦਾ ਪਹਿਲਾਂ ਇਲਜ਼ਾਮ ਮੇਰੇ ‘ਤੇ ਲਗਾ ਦਿੰਦੇ ਹਨ। ਪੰਜਾਬ ਵਿਚ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਕਰਕੇ ਫਸਲਾਂ ਨੁਕਸਾਨੀਆਂ ਗਈਆਂ ਹਨ ਤੇ CM ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਮੁੱਖ ਮੰਤਰੀ ਨੇ ਸਕੂਲਾਂ ਤੇ ਅਦਾਲਤਾਂ ਨੂੰ ਧਮਕੀ ਮਿਲਣ ਦੇ ਮਾਮਲੇ ‘ਤੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਈਮੇਲ ਭੇਜਣ ਵਾਲਿਆਂ ਦਾ ਪਤਾ ਲਗਾ ਰਹੇ ਹਾਂ। ਸਾਡੇ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ”
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









