ਭਿਖੀਵਿੰਡ ਵਿੱਚ ਖੇਮਕਰਨ ਰੋਡ ‘ਤੇ ਬੱਸ ਸਟਾਪ ਨੇੜੇ ਹੋਏ ਇਸ ਦਰਦਨਾਕ ਹਾਦਸੇ ਵਿੱਚ 55 ਸਾਲਾ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ ਪਤਨੀ ਨਿੰਦਰ ਸਿੰਘ ਵਾਸੀ ਪਿੰਡ ਪੂਹਲਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਕੌਰ ਆਪਣੇ ਭਣੇਵੇਂ ਅਮਨਦੀਪ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਿਮਰਨ ਹਸਪਤਾਲ ਭਿੱਖੀਵਿੰਡ ਤੋਂ ਆਪਣੇ ਪਿੰਡ ਵਾਪਸ ਜਾ ਰਹੀ ਸੀ, ਜਿਵੇਂ ਹੀ ਉਹ ਖੇਮਕਰਨ ਰੋਡ ‘ਤੇ ਬੱਸ ਸਟਾਪ ਕੋਲ ਪਹੁੰਚੇ, ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਟਿੱਪਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਗੁਰਮੀਤ ਕੌਰ ਟਿੱਪਰ ਦੀ ਲਪੇਟ ਵਿੱਚ ਆ ਗਈ ਅਤੇ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਵਿੱਚ ਅਮਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜਖਮੀ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਦਸਾ ਕਰੀਬ ਸ਼ਾਮ 8 ਵਜੇ ਵਾਪਰਿਆ, ਜਦੋਂ ਟਿੱਪਰ ਨੇ ਬੇਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜੇ ਕੀਤੇ ਗਏ ਹਨ। ਮ੍ਰਿਤਕ ਦੇ ਪਤੀ ਨਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਲਗਭਗ ਇੱਕ ਘੰਟੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ, ਜਿਸ ਕਾਰਨ ਦੋਸ਼ੀ ਟਿੱਪਰ ਚਾਲਕ ਆਸਾਨੀ ਨਾਲ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀ ਚਾਲਕ ਨੂੰ ਕਾਬੂ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਹ ਹਾਦਸਾ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਚਿੰਤਾ ਪੈਦਾ ਕਰਦਾ ਹੈ, ਜਿੱਥੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਲੋਕਾਂ ਦੀਆਂ ਜਾਨਾਂ ਲੈ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









