ਭਾਰੀ ਬਰਸਾਤ ਨੇ ਇੱਕ ਹੋਰ ਕਿਸਾਨ ਦੀ ਮਿਹਨਤ ‘ਤੇ ਪਾਣੀ ਫੇਰ ਦਿੱਤਾ ਹੈ। ਬੀਤੀ ਰਾਤ ਤੋਂ ਲਗਾਤਾਰ ਪਈ ਮੀਂਹ ਕਾਰਨ ਪਿੰਡ ਦੇ ਇੱਕ ਕਿਸਾਨ ਦੀ ਲਗਭਗ ਪੰਜ ਏਕੜ ਵਿੱਚ ਲੱਗੀ ਸਬਜ਼ੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ। ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਅੱਖਾਂ ਸਾਹਮਣੇ ਬਰਬਾਦ ਹੁੰਦਾ ਵੇਖ ਕੇ ਕਿਸਾਨ ਭੁੱਬਾਂ ਮਾਰ ਕੇ ਰੋ ਪਿਆ। ਉਸ ਦੀ ਇਹ ਹਾਲਤ ਵੇਖ ਕੇ ਹਰ ਇੱਕ ਵਿਅਕਤੀ ਦਾ ਦਿਲ ਪਸੀਜ ਗਿਆ।
ਪੀੜਤ ਕਿਸਾਨ ਨੇ ਦੱਸਿਆ ਕਿ ਉਸ ਕੋਲ ਆਪਣੀ ਜ਼ਮੀਨ ਨਹੀਂ ਹੈ ਅਤੇ ਉਹ 75 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰ ਰਿਹਾ ਸੀ। ਉਸ ਨੇ ਵੱਡੀ ਉਮੀਦ ਨਾਲ ਕਰੇਲੇ ਸਮੇਤ ਹੋਰ ਸਬਜ਼ੀਆਂ ਦੀ ਫਸਲ ਬੀਜੀ ਸੀ, ਜਿਸ ਤੋਂ ਇਸ ਵਾਰ ਚੰਗੀ ਆਮਦਨ ਦੀ ਆਸ ਸੀ। ਪਰ ਅਚਾਨਕ ਹੋਈ ਭਾਰੀ ਬਰਸਾਤ ਅਤੇ ਪਾਣੀ ਭਰਾਉ ਕਾਰਨ ਉਸ ਦੀ ਸਾਰੀ ਮਿਹਨਤ ਮਿੰਟਾਂ ਵਿੱਚ ਬਰਬਾਦ ਹੋ ਗਈ।

ਇਹ ਵੀ ਪੜ੍ਹੋ : 11 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਵੇਗਾ ਸੰਤ ਰਾਮਪਾਲ, ਦੇਸ਼ਧ੍ਰੋਹ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਤੀ ਜ਼ਮਾਨਤ
ਕਿਸਾਨ ਨੇ ਇਲਜ਼ਾਮ ਲਗਾਇਆ ਕਿ ਉਸ ਦੀ ਫਸਲ ਨੂੰ ਸਭ ਤੋਂ ਵੱਧ ਨੁਕਸਾਨ ਨੇੜੇ ਪੁੱਲ ਦੇ ਨਾਲ ਬਣੇ ਨਾਲੇ ਦੇ ਗੰਦੇ ਪਾਣੀ ਕਾਰਨ ਹੋਇਆ। ਉਸ ਦਾ ਕਹਿਣਾ ਹੈ ਕਿ ਸੰਬੰਧਿਤ ਵਿਭਾਗ ਵੱਲੋਂ ਕਦੇ ਵੀ ਨਾਲੇ ਦੀ ਸਫਾਈ ਨਹੀਂ ਕੀਤੀ ਗਈ, ਜਿਸ ਕਰਕੇ ਮੀਂਹ ਦਾ ਪਾਣੀ ਖੇਤਾਂ ਵਿੱਚ ਵੜ ਗਿਆ ਅਤੇ ਖੜੀ ਫਸਲ ਡੁੱਬ ਗਈ। ਇਸ ਘਟਨਾ ਨਾਲ ਨਾ ਸਿਰਫ਼ ਕਿਸਾਨ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਸਗੋਂ ਉਸਦੇ ਘਰ ਦੀ ਰੋਜ਼ੀ-ਰੋਟੀ ‘ਤੇ ਵੀ ਸੰਕਟ ਖੜ੍ਹਾ ਹੋ ਗਿਆ ਹੈ। ਕਿਸਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਦੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਨਾਲੇ ਦੀ ਤੁਰੰਤ ਸਫਾਈ ਕਰਵਾ ਕੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










