ਪੰਜਾਬ ਸਰਕਾਰ ਨੇ ਅੱਜ ਤੋਂ ਸੂਬੇ ਭਰ ਦੇ 18,000 ਸਰਕਾਰੀ ਸਕੂਲਾਂ ਵਿੱਚ ਇੱਕ ਆਨਲਾਈਨ ਅਟੇਂਡੇਂਸ ਟ੍ਰੈਕਰ ਸਿਸਟਮ ਲਾਗੂ ਕੀਤਾ ਹੈ। ਜਿਸ ਨਾਲ ਹੁਣ ਬੱਚਿਆਂ ਦੇ ਸਕੂਲ ਤੋਂ ਗੈਰ-ਹਾਜਰ ਹੋਣ ‘ਤੇ ਇਹ ਮਾਪਿਆਂ ਨੂੰ ਇੱਕ ਮੈਸੇਜ ਭੇਜੇਗਾ। ਜੇਕਰ ਕੋਈ ਬੱਚਾ ਤਿੰਨ ਦਿਨਾਂ ਤੋਂ ਵੱਧ ਸਮੇਂ ਲਈ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਸਕੂਲ ਮਾਪਿਆਂ ਨੂੰ ਫ਼ੋਨ ਕਰੇਗਾ। ਜੇ ਇਹ ਸਿਲਸਿਲਾ ਵਧਦਾ ਹੈ, ਤਾਂ ਜ਼ਿਲ੍ਹਾ ਅਤੇ ਫਿਰ ਹੈੱਡਕੁਆਰਟਰ ਦੇ ਅਧਿਕਾਰੀ 15 ਦਿਨਾਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨਗੇ।
ਇਹ ਦਾਅਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਸਟਮ ਅੱਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬੱਚਿਆਂ ਦੀ ਸੁਰੱਖਿਆ ਨੂੰ ਵੀ ਮਜ਼ਬੂਤ ਕਰੇਗਾ। ਇਹ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਕਵਰ ਕਰੇਗਾ। 30 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਇਸ ਦੌਰਾਨ ਮਿਸ਼ਨ ਸਮਰੱਥ-4 ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਦੋਂ ਉਹ 2022 ਵਿੱਚ ਮੰਤਰੀ ਬਣੇ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਤੰਬਰ-ਅਕਤੂਬਰ ਤੱਕ ਸਕੂਲਾਂ ਵਿੱਚ ਪਾਠ-ਪੁਸਤਕਾਂ ਨਹੀਂ ਪਹੁੰਚ ਰਹੀਆਂ ਸਨ ਅਤੇ ਬੱਚਿਆਂ ਨੂੰ ਫੋਟੋਕਾਪੀਆਂ ਦੀ ਵਰਤੋਂ ਕਰਕੇ ਪੜ੍ਹਾਇਆ ਜਾਂਦਾ ਸੀ। ਪਰ ‘ਆਪ’ ਸਰਕਾਰ ਦੇ ਆਉਣ ਨਾਲ, ਸਿਸਟਮ ਵਿੱਚ ਸੁਧਾਰ ਹੋਇਆ। ਇਸ ਲਈ ਇੱਕ ਰਣਨੀਤਕ ਪਹੁੰਚ ਵਿਕਸਿਤ ਕੀਤੀ ਗਈ ਸੀ। ਇਸ ਵਾਰ, ਫਰਵਰੀ ਵਿੱਚ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਈਆਂ ਗਈਆਂ ਸਨ। ਇਸ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਵਾਂਗ, 1 ਅਪ੍ਰੈਲ ਨੂੰ ਬੱਚਿਆਂ ਨੂੰ ਕਿਤਾਬਾਂ ਦੇ ਬੰਡਲ ਵੰਡੇ ਗਏ, ਜਿਸ ਨਾਲ ਸਕੂਲੀ ਪੜ੍ਹਾਈ ਦੀ ਸ਼ੁਰੂਆਤ ਹੋਈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਆਧੁਨਿਕ ਸਾਊਂਡ ਸਿਸਟਮ ਸ਼ੁਰੂ, ਸੰਗਤਾਂ ਨੂੰ ਸਪੱਸ਼ਟ ਆਵਾਜ਼ ‘ਚ ਸੁਣੇਗੀ ਗੁਰਬਾਣੀ
ਸਿੱਖਿਆ ਵਿਭਾਗ ਦਾ ਦਾਅਵਾ ਹੈ ਕਿ PARAKH 2024 ਸਰਵੇਖਣ ਵਿੱਚ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਬਾਅਦ, ਮਿਸ਼ਨ ਸਮਰੱਥ ਦਾ ਅਗਲਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ। ਵਿਭਾਗ ਮੁਤਾਬਕ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










