ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਰਾਹੀਂ ਮਹਿਰੋਂ ਨੂੰ ਗ੍ਰਿਫਤਾਰ ਕੀਤਾ ਗਿਆ। ਮਹਿਰੋਂ ਨੂੰ ਇਸੇ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਜੁੜੇ ਮਾਮਲੇ ਵਿਚ ਪੁੱਛਗਿਛ ਦੌਰਾਨ ਹਿਰਾਸਤ ਵਿਚ ਲਿਆ ਸੀ ਤੇ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਹੋਣ ਵਿਚ ਕੁਝ ਸਮਾਂ ਲੱਗ ਗਿਆ।
ਇਹ ਵੀ ਪੜ੍ਹੋ : ਵਿਸਾਖੀ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਇਆ ਰਵਾਨਾ, ਇਤਿਹਾਸਕ ਗੁਰੂਧਾਮਾਂ ਦੇ ਕਰਨਗੇ ਦਰਸ਼ਨ
ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਮਗਰੋਂ ਕਮਲ ਕੌਰ ਭਾਬੀ ਦੀ ਮਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੀ ਹਾਂ। ਮੈਨੂੰ ਪ੍ਰਸ਼ਾਸਨ ‘ਤੇ ਪੂਰਾ ਯਕੀਨ ਹੈ ਕਿ ਉਹ ਮੈਨੂੰ ਇਨਸਾਫ਼ ਦਿਵਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਮਹਿਰੋਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ । ਜੇ ਇਸਨੂੰ ਮੇਰੀ ਧੀ ਦੀਆਂ ਵੀਡੀਓਜ਼ ‘ਤੇ ਇਤਰਾਜ਼ ਸੀ ਤਾਂ ਮੈਨੂੰ ਆ ਕੇ ਕਹਿੰਦਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










