ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਕੋਲ ਬਸੇ ਕਿਸਾਨਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਕਿਸਾਨਾਂ ਲਈ ਵੱਡੀ ਰਾਹਤ ਭਰੀ ਖਬਰ ਹੈ।
ਕਈ ਥਾਵਾਂ ‘ਤੇ ਸਰਹੱਦ ਦੀ ਤਾਰ ਅੰਦਰ ਵੱਲ ਹੋਣ ਨਾਲ ਕਿਸਾਨਾਂ ਦੀ ਜ਼ਮੀਨ ਪ੍ਰਭਾਵਿਤ ਹੁੰਦੀ ਹੈ। ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਿਆ ਗਿਆ ਹੈ ਤੇ ਕੇਂਦਰ ਨੇ ਬਾਰਡਰ ਦੀ ਤਾਰ ਅੱਗੇ ਕਰਨ ਦੀ ਮੰਗ ਮੰਨੀ ਹੈ। ਇਸ ਲਈ 6 ਸਰਹੱਦੀ ਜ਼ਿਲ੍ਹਿਆਂ ਨੂੰ ਸਰਵੇ ਲਈ ਚਿੱਠੀਆਂ ਆ ਚੁੱਕੀਆਂ ਹਨ। ਬਾਰਡਰ ਏਰੀਆ ਦੇ ਕਿਸਾਨਾਂ ਨੂੰ ਜਲਦੀ ਤਾਰ ਤੋਂ ਪਾਰ ਖੇਤੀ ਕਰਨ ਲਈ ਤਲਾਸ਼ੀਆਂ ਤੋਂ ਛੁਟਕਾਰਾ ਮਿਲੇਗਾ ਤੇ ਕਿਸਾਨ ਮਨ ਮਰਜ਼ੀ ਦੀਆਂ ਫ਼ਸਲਾਂ ਬੀਜ ਸਕਣਗੇ।
ਇਹ ਵੀ ਪੜ੍ਹੋ : ਰਸ਼ੀਆ ‘ਚ ਫਸੇ ਪੰਜਾਬ ਦੇ 3 ਨੌਜਵਾਨਾਂ ਦੀ ਹੋਈ ਵਤਨ ਵਾਪਸੀ, MP ਸੀਂਚੇਵਾਲ ਦੇ ਯਤਨਾਂ ਸਦਕਾ ਮਿਲੀ ਰਾਹਤ
ਮੁੱਖ ਮੰਤਰੀ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਜਿਸ ਨਾਲ ਮੁਆਵਜ਼ਾ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:











