ਪੰਜਾਬ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਇਸ ਸਕੀਮ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ।
ਪਹਿਲੇ ਪੜਾਅ ਵਿੱਚ 9 ਵਿਧਾਨ ਸਭਾ ਹਲਕਿਆਂ ਵਿਚ ਰਜਿਸਟ੍ਰੇਸ਼ਨ ਹੋਵੇਗੀ, ਜਿਨ੍ਹਾਂ ਵਿਚ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਹਲਕੇ ਸ਼ਾਮਲ ਹਨ। ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ। ਜੁਲਾਈ ਤੋਂ ਮਹਿਲਾਵਾਂ ਨੂੰ 1000 ਜਾਂ 1500 ਰੁਪਏ ਮਿਲਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਔਰਤਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਭਾਵੇਂ ਉਹ ਰਜਿਸਟਰੇਸ਼ਨ 15 ਅਪ੍ਰੈਲ ਜਾਂ 15 ਮਈ ਜਾਂ 15 ਅਗਸਤ ਨੂੰ ਕਰਵਾਉਣ। ਦਰ ਨਾਲ ਰਜਿਸਟ੍ਰੇਸ਼ਨ ਕਰਵਾਉਣ ਨਾਲ ਲਾਭਾਂ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪੂਰਾ ਭੁਗਤਾਨ ਮਿਲੇਗਾ। ਜੇ ਕੋਈ ਸਤੰਬਰ ਦੇ ਅਖੀਰ ਵਿੱਚ ਰਜਿਸਟਰ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਭਾਵ ਜੁਲਾਈ, ਅਗਸਤ ਅਤੇ ਸਤੰਬਰ ਲਈ ਪੂਰਾ ਭੁਗਤਾਨ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਹਾਦਸਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 6 ਦੀ ਮੌਤ
ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੋਵੇਗੀ, ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸ਼ਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜ਼ਰੂਰੀ ਹੈ। ਜਿਨ੍ਹਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ ਉਨ੍ਹਾਂ ਨੂੰ ਇਸ ਦੇ ਲਈ ਅਪਲਾਈ ਕਰਨਾ ਹੋਵੇਗਾ। ਹਾਲਾਂਕਿ ਸਰਟੀਫਿਕੇਟ ਤੋਂ ਬਗੈਰ ਵੀ ਯੋਜਨਾ ਤਹਿਤ ਰਜਿਸਟਰ ਕੀਤਾ ਜਾ ਸਕਦਾ ਹੈ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










