ਹਲਕਾ ਪਾਇਲ ਦੇ ਇਕ ਮਸ਼ਹੂਰ ਕਾਰੋਬਾਰੀ ਤੇ ਆੜ੍ਹਤੀਆ ਹਰੀਸ਼ ਕੁਮਾਰ ਨੇ ਨੋਨਾ ਦੀ ਆੜਤ ਦੁਕਾਨ ਤੇ ਕੁਝ ਅਣਪਛਾਤੇ ਵਿਅਕਤੀ ਗੋਲੀਆਂ ਚਲਾ ਫਰਾਰ ਹੋ ਗਏ ਉਸ ਤੋਂ ਬਾਅਦ ਮੌਕੇ ‘ਤੇ ਪਹੁੰਚ ਪੁਲਿਸ ਵਲੋਂ ਸੀ ਸੀ ਟੀ ਵੀ ਕੈਮਰੇ ਚੈੱਕ ਕਰ ਦੋਸ਼ੀਆ ਦੀ ਭਾਲ ਕੀਤੀ ਜਾ ਰਹੀ ਹੈ। ਇਥੇ ਦੱਸਣ ਯੋਗ ਹੈ ਕਿ ਪਿਛਲੇ ਦਿਨੀਂ ਇਸ ਕਾਰੋਬਾਰੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਸਰਾਓ ਨੂੰ ਫਿਰੌਤੀ ਮੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਦੇ ਅਨੁਸਾਰ, ਦੋਵੇਂ ਪਿਤਾ-ਪੁੱਤਰ ਤੇ ਮਾਮਲਾ ਦਰਜ ਕੀਤਾ ਗਿਆ ਸੀ
ਮੌਕੇ ‘ਤੇ ਮਜੂਦ ਦੁਕਾਨ ਦੇ ਮੁਲਾਜ਼ਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਰ ਰਾਤ 2 ਅਣਪਛਾਤੇ ਵਿਅਕਤੀ ਆਏ ਤੇ ਦੁਕਾਨ ਤੇ 6 ਫਾਇਰ ਕਰ ਫਰਾਰ ਹੋ ਗਏ ਤੇ ਉਸ ਨੇ ਦੱਸਿਆ ਕਿ 2 ਵਿਅਕਤੀ ਦੁਕਾਨ ਦੇ ਅੰਦਰ ਪਏ ਸੀ ਪਰ ਉਨ੍ਹਾਂ ਦਾ ਬਚਾਅ ਰਹਿ ਗਿਆ। ਓਥੇ ਹੀ ਆੜ੍ਹਤੀਆ ਯੂਨੀਅਨ ਦੇ ਵਾਇਸ ਪ੍ਰਧਾਨ ਜੱਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡਾ ਸਾਰਾ ਆੜ੍ਹਤੀਆ ਭਾਈਚਾਰਾ ਹਰੀਸ਼ ਕੁਮਾਰ ਨੋਨਾ ਦੇ ਨਾਲ ਖੜਾ ਹੈ ਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹਨਾਂ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ।
ਇਹ ਵੀ ਪੜ੍ਹੋ : ਬਠਿੰਡਾ ਅਦਾਲਤ ‘ਚ ਅੰਮ੍ਰਿਤਪਾਲ ਮਹਿਰੋਂ ਦੀ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਮੌਕੇ ‘ਤੇ ਪਹੁੰਚੇ ਡੀ ਐੱਸ ਪੀ ਪਾਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਅਣਪਛਾਤੇ ਵਿਅਕਤੀਆਂ ਵਲੋ ਆੜ੍ਹਤੀਆ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਗਈਆਂ ਹਨ ਉਹਨਾਂ ਦੋਸੀਆ ਨੂੰ ਕਾਬੂ ਕਰਨ ਲਈ ਸੀ ਟੀ ਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਦੋਸੀਆ ਨੂੰ ਜਲਦ ਕਾਬੂ ਕੀਤਾ ਜਾਏਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










