ਪੰਜਾਬ ਵਿਚ ਕਿਸਾਨਾਂ ਨੇ ਕਣਕ ਦੀ ਖਰੀਦ ਵਿਚ ਹੋ ਰਹੀ ਦੇਰੀ ਖਿਲਾਫ ਵੱਡਾ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਸੰਗਠਨਾਂ ਨੇ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰਨ ਤੇ ਖਰੀਦ ਨਿਯਮਾਂ ‘ਚ ਢਿੱਲ ਦੇਣ ਦੀ ਮੰਗ ਕੀਤੀ ਹੈ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਤੇ ਆਜ਼ਾਦ ਕਿਸਾਨ ਮੋਰਚਾ ਨਾਲ ਜੁੜੇ ਸੰਗਠਨਾਂ ਦੀ ਚੰਡੀਗੜ੍ਹ ਵਿਚ ਹੋਈ ਬੈਠਕ ਵਿਚ ਲਿਆ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣੇ ਜਿਹੇ ਪਏ ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਕਣਕ ਦੀ ਖਰੀਦ ਪ੍ਰਕਿਰਿਆ ਸਹੀ ਤਰੀਕੇ ਨਾਲ ਸ਼ੁਰੂ ਨਹੀਂ ਕੀਤੀ ਹੈ। ਮੰਡੀਆਂ ਵਿਚ ਕਿਸਾਨਾਂ ਦੀ ਫਸਲ ਪਈ ਹੋਈਹੈ ਤੇ ਉਨ੍ਹਾਂ ਨੂੰ ਸਹੀ ਰੇਟ ਨਹੀਂ ਮਿਲ ਰਹੇ ਹਨ।
ਇਸ ਮੌਕੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਲਗਾਤਾਰ ਕੁਦਰਤੀ ਆਫਤਾਂ ਕਾਰਨ ਪਹਿਲਾਂ ਹੀ ਕਿਸਾਨਾਂ ਨੂੰ ਭਾਰੀ ਨੁਕਸਾਨ ਚੁੱਕਣਾ ਪਿਆ ਹੈ ਪਰ ਸਰਕਾਰਾਂ ਇਸ ਸੰਕਟ ਪ੍ਰਤੀ ਗੰਭੀਰ ਨਹੀਂ ਹਨ। ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੋਂ ਕਿਸਾਨ ਪ੍ਰੇਸ਼ਾਨ ਹਨ ਤੇ ਉਨ੍ਹਾਂ ਦੀ ਫਸਲ ਖੁੱਲ੍ਹੇ ਵਿਚ ਪਈ ਖਰਾਬ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਸਥਿਤੀ ਦਾ ਫਾਇਦਾ ਚੁੱਕ ਕੇ ਵਪਾਰੀਆਂ ਵੱਲੋਂ ਕਣਕ ਦੇ ਰੇਟ ਵਿਚ ਕਟੌਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬਠਿੰਡਾ ਅਦਾਲਤ ‘ਚ ਅੰਮ੍ਰਿਤਪਾਲ ਮਹਿਰੋਂ ਦੀ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਕਿਸਾਨ ਨੇਤਾਵਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਤੇ ਨਿਯਮਾਂ ਵਿਚ ਢਿੱਲ ਨਾ ਦਿੱਤੀ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਸੰਗਠਨਾਂ ਦੀ ਮੰਗ ਹੈ ਕਿ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਗੁਣਵੱਤਾ ਨਾਲ ਜੁੜੇ ਨਿਯਮਾਂ ਵਿਚ ਢਿੱਲ ਦਿੱਤੀ ਜਾਵੇ ਤਾਂ ਕਿ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਬੋਰੀਆਂ ਵਿਚ ਕਮੀ ਤੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










