ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਛਾਪੇਮਾਰੀ ਅੱਜ ਸਵੇਰੇ ਖਤਮ ਹੋ ਗਈ। ਬੁੱਧਵਾਰ ਸਵੇਰੇ ਸ਼ੁਰੂ ਹੋਈ ਇਹ ਕਾਰਵਾਈ ਲਗਭਗ 24 ਘੰਟੇ ਤੱਕ ਚੱਲੀ। ਜਲੰਧਰ ਤੇ ਗੁਰੂਗ੍ਰਾਮ ਸਣੇ ਕੁੱਲ 9 ਟਿਕਾਣਿਆਂ ‘ਤੇ ਛਾਪੇਮਾਰੀ ਹੋਈ ਇਸ ਜਾਂਚ ਨੂੰ ਮਨੀ ਲਾਂਡਰਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਕਾਰਵਾਈ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਤੇ ‘ਆਪ’ ਤੇ ਭਾਜਪਾ ਵਿਚਾਲੇ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ED ਦੀ ਟੀਮਾਂ ਬੁੱਧਵਾਰ ਸਵੇਰੇ ਜਲੰਧਰ ਸਥਿਤ ਅਸ਼ੋਕ ਮਿੱਤਲ ਦੇ ਘਰ,ਲਵਲੀ ਸਵੀਟਸ, ਲਵਲੀ ਆਟੋਜ਼ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਣੇ 9 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀ ਕੀਤੀ ਸੀ। ਅੱਜ ਸਵੇਰੇ ਲਗਭਗ 8.15 ਵਜੇ ਜਾਂਚ ਟੀਮਾਂ ਮਿੱਤਲ ਦੇ ਟਿਕਾਣਿਆਂ ਤੋਂ ਬਾਹਰ ਨਿਕਲੀਆਂ। ਸੂਤਰਾਂ ਮੁਤਾਬਕ ਈਡੀ ਨੇ ਅਸ਼ੋਕ ਮਿੱਤਲ ਤੇ ਉਨ੍ਹਾਂ ਦੇ ਪੁੱਤਰ ਨਾਲ ਜੁੜੇ ਵਿੱਤੀ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ : IPL 2026 : RCB ਨੇ 147 ਦੌੜਾਂ ਦੇ ਟੀਚੇ ਨੂੰ 15.1 ਓਵਰਾਂ ‘ਚ ਕੀਤਾ ਹਾਸਿਲ, LSG ਨੂੰ 5 ਵਿਕਟਾਂ ਨਾਲ ਹਰਾਇਆ
ਹਾਲਾਂਕਿ ਈਡੀ ਨੇ ਅਜੇ ਤੱਕ ਛਾਪੇਮਾਰੀ ਨੂੰ ਲੈ ਕੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਮਾਮਲਾ ਮਨੀ ਲਾਂਡਰਿੰਗ ਨਾਲ ਜੁੜਿਆ ਹੈ। ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










