ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਆਪਣੀ ਗੱਡੀ ਵਿਚ ਬੈਠਾ ਹੋਇਆ ਸੀ ਕਿ ਅਚਾਨਕ ਉਸ ‘ਤੇ ਹਮਲਾ ਹੁੰਦਾ ਹੈ ਤੇ ਮਨਜੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ‘ਤੇ 3-4 ਰਾਊਂਡ ਫਾਇਰ ਹੋਏ ਜਿਨ੍ਹਾਂ ਵਿਚੋਂ 3 ਗੋਲੀਆਂ ਮਨਜੀਤ ਸਿੰਘ ਨੂੰ ਲੱਗੀਆਂ ਤੇ ਉਸ ਦੀ ਮੌਤ ਹੋ ਗਈ। 32 ਸਾਲਾ ਮਨਜੀਤ ਸਿੰਘ ਦਾ ਕਤਲ ਅਣਪਛਾਤਿਆਂ ਵੱਲੋਂ ਕੀਤਾ ਗਿਆ। ਬਾਈਕ ‘ਤੇ ਆਏ ਹਮਲਾਵਰਾਂ ਨੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕੀ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ ਜਿਸ ਤੋਂ ਬਾਅਦ ਇਨ੍ਹਾਂ ‘ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਹੁਣ ਮਨਜੀਤ ਸਿੰਘ ਭੁੱਲਰ ਪਿੰਡ ਚ ਗੱਡੀ ਚ ਬੈਠਾ ਜਿੱਥੇ ਇਹ ਲੋਕ ਆਏ ਜਿਨ੍ਹਾਂ ਸ਼ਰੇਆਮ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ

ਇਹ ਵੀ ਪੜ੍ਹੋ : ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਰੇਡ ਖ਼ਤਮ, ED ਦੀ ਟੀਮ ਨੇ ਕਰੀਬ 24 ਘੰਟਿਆਂ ਤੱਕ ਕੀਤੀ ਛਾਪੇਮਾਰੀ
ਪੁਲਿਸ ਨੂੰ ਜਿਵੇਂ ਹੀ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਕੇ ਉਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸ਼ੁਰੂਆਤੀ ਜਾਂਚ ਵਿਚ ਇਹ ਪੂਰਾ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਨੌਜਵਾਨ ਦਾ ਕਤਲ ਕੀਤਾ ਗਿਆ। ਘਟਨਾ ਮਗਰੋਂ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










