ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਖਲ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ NSA ਖਤਮ ਹੋਣ ਮਗਰੋਂ ਵੀ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ‘ਚ ਹੀ ਰੱਖਣ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਪਟੀਸ਼ਨ ਵਿਚ ਅਪੀਲ ਕੀਤੀ ਹੈ ਕਿ ਉਹ ਆਸਾਮ ਸਰਕਾਰ ਦੀ ਸਹਿਮਤੀ ਨਾਲ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੀ ਇਜਾਜ਼ਤ ਦੇਣ ਤੇ ਇਸ ਮਾਮਲੇ ‘ਤੇ ਜਲਦੀ ਫੈਸਲਾ ਲੈਣ ਦੀ ਅਪੀਲ ਵੀ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : IPL 2026 : RCB ਨੇ 147 ਦੌੜਾਂ ਦੇ ਟੀਚੇ ਨੂੰ 15.1 ਓਵਰਾਂ ‘ਚ ਕੀਤਾ ਹਾਸਿਲ, LSG ਨੂੰ 5 ਵਿਕਟਾਂ ਨਾਲ ਹਰਾਇਆ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ24 ਫਰਵਰੀ, 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਅਤੇ ਇੱਕ ਸਾਥੀ ਨੂੰ ਛੁਡਾ ਲਿਆ। ਫਿਰ ਉਹ ਲਗਭਗ ਇੱਕ ਮਹੀਨਾ ਫਰਾਰ ਰਿਹਾ ਅਤੇ23 ਅਪ੍ਰੈਲ, 2023 ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੀ ਗ੍ਰਿਫਤਾਰੀ ਤੋਂ ਬਾਅਦ, ਅੰਮ੍ਰਿਤਪਾਲ ਨੂੰNSA ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










