ਖੰਨਾ ਦੀ ਮੰਜਾ ਮਾਰਕੀਟ ਵਿੱਚ ਬੀਤੀ ਦੇਰ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਤੇ ਕੁਝ ਹੀ ਸਮੇਂ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਦੁਕਾਨ ਵਿਚ ਅੱਗ ਰਾਤ ਕਰੀਬ 9 ਵਜੇ ਲੱਗੀ। ਦੁਕਾਨ ਦਾ ਮਾਲਕ ਸੋਨੂ ਜੌਹਰ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੂੰ ਕਿਸੇ ਨੇ ਫੋਨ ਰਾਹੀਂ ਦੱਸਿਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਮੌਕੇ ‘ਤੇ ਪਹੁੰਚਿਆ ਪਰ ਉਦੋਂ ਤੱਕ ਬਹੁਤ ਨੁਕਸਾਨ ਹੋ ਚੁੱਕਾ ਸੀ।

ਦੁਕਾਨ ਅੰਦਰ ਪਏ ਵੱਡੀ ਮਾਤਰਾ ਵਿੱਚ ਕੱਪੜੇ ਕਰਕੇ ਅੱਗ ਤੇਜੀ ਨਾਲ ਫੈਲੀ ਤੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਨ ਦੱਸਿਆ ਕਿ ਇਸ ਹਾਦਸੇ ਵਿੱਚ ਉਸ ਦ 15 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਕੇ ‘ਤੇ ਪਹੁੰਚੇ।
ਇਹ ਵੀ ਪੜ੍ਹੋ : ਵਿਸਾਖੀ ਮੇਲੇ ਤੋਂ ਪਰਤਦਿਆਂ ਵਾਪਰੇ ਬੱਸ ਹਾ.ਦ/ਸੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 9, ਇੱਕ ਹੋਰ ਨੇ ਤੋੜਿਆ ਦਮ
ਵੀਡੀਓ ਲਈ ਕਲਿੱਕ ਕਰੋ -:











