ਅੰਮ੍ਰਿਤਸਰ ਵਿਚ ਪੁਲਿਸ ਨੇ 450 ਕਰੋੜ ਰੁਪਏ ਦੀ 64.62 ਕਿਲੋਗ੍ਰਾਮ ਹੈਰੋਇਨ ਫੜੀ ਹੈ। ਇਸ ਦੇ ਨਾਲ ਹੀ 2 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਗਈ ਹੈ ਜਿਸ ਨੂੰ ਹੁਣ ਅੱਗੇ ਸਪਲਾਈ ਕਰਨ ਲਈ ਕਾਰ ਵਿਚ ਰੱਖ ਕੇ ਲੈ ਜਾ ਰਹੇ ਸਨ।
ਪੁਲਿਸ ਨੇ ਇਸ ਤੋਂ ਪਹਿਲਾਂ ਹੀ ਫੜ ਲਿਆ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਨੈਟਵਰਕ ਦੇ ਤਾਰ ਵਿਦੇਸ਼ ਵਿਚ ਬੈਠੇ ਹੈਂਡਲਰਸ ਤੇ ਪਾਕਿਸਤਾਨ ਦੇ ਮੂਸਾ ਗੈਂਗ ਨਾਲ ਵੀ ਜੁੜੇ ਹੋਏ ਹਨ। ਇਹ ਗਿਰੋਹ ਸਰਹੱਦ ਪਾਰ ਤੋਂ ਡਰੱਗ ਤਸਕਰੀ ਕਰਕੇ ਪੰਜਾਬ ਤੇ ਹੋਰ ਸੂਬਿਆਂ ਵਿਚ ਸਪਲਾਈ ਕਰਨ ਦਾ ਕੰਮ ਕਰ ਰਿਹਾ ਸੀ।
ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸਰਵਨ ਸਿੰਘ ਵਾਸੀ ਅਵਾ ਪਿੰਡ ਤੇ ਸ਼ਮਸ਼ੇਰ ਸਿੰਘ ਪਿੰਡ ਇਕਤਿਯਾਰਨਗਰ ਵਜੋਂ ਹੋਈ ਹੈ। ਦੋਵਾਂ ਨੂੰ ਪਿੰਡ ਮਾਹਲ ਕੋਲੋਂ ਫੜਿਆ ਗਿਆ ਹੈ। ਦੋਵੇਂ ਮੁਲਜ਼ਮਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲਿਸ ਨੇ ਉਨ੍ਹਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ : ਕਪੂਰਥਲਾ : ਕਈ ਏਕੜਾਂ ‘ਚ ਖੜ੍ਹੀ ਕਣਕ ਸੜ ਕੇ ਹੋਈ ਸੁਆਹ, ਪਟਾਕੇ ‘ਚੋਂ ਨਿਕਲੀਆਂ ਚਿੰਗਾਰੀਆਂ ਕਰਕੇ ਖੇਤਾਂ ਨੂੰ ਲੱਗੀ ਅੱ/ਗ
ਦੋਵੇਂ ਮੁਲਜ਼ਮ ਇਕ ਸਵਿਫਟ ਕਾਰ ਵਿਚ ਹੈਰੋਇਨ ਦੀ ਵੱਡੀ ਖੇਪ ਲੈ ਕੇ ਸਪਲਾਈ ਲਈ ਲਿਜਾ ਰਹੇ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਬਾਈਪਾਸ ਕੋਲ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਕਾਰ ਦੀ ਪਿਛਲੀ ਸੀਟ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ। ਫਿਲਹਾਲ ਪੁਲਿਸ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਵਿਚ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ -:











