ਹੁਸ਼ਿਆਰਪੁਰ ਪੁਲਿਸ ਵੱਲੋਂ ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਹੁਸ਼ਿਆਰਪੁਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : 3 ਸਾਲਾ ਮਾਸੂਮ ਸਣੇ ਮਾਪਿਆਂ ਨੇ ਆਪਣੀ ਜੀ/ਵਨ ਲੀ/ਲਾ ਕੀਤੀ ਸਮਾ/ਪਤ, ਧੀ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ ਪਰਿਵਾਰ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:











