ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਅਤੇ ਸਰਹੱਦ ਪਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫਤਾਰ ਕਰਕੇ ਕਈ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀ.ਜੀ. ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਛੇ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਹਥਿਆਰਾਂ ਵਿੱਚ ਇੱਕ PX5 .30 ਬੋਰ, ਤਿੰਨ .32 ਬੋਰ, ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ ‘ਚ ਦੇਰ ਰਾਤ ਚੱਲੀਆਂ ਗੋ/ਲੀਆਂ; ਅਣਪਛਾਤਿਆਂ ਨੇ ਘਰ ‘ਤੇ ਕੀਤੇ 10-12 ਫਾਇ/ਰ, ਪੁਲਿਸ ਕਰ ਰਹੀ ਜਾਂਚ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਸਟੇਸ਼ਨ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:











