ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਖਾਸ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ।
ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਗਰੁੱਪ-ਡੀ ਦੇ ਮੁਲਾਜ਼ਮਾਂ ਨੂੰ ਕਣਕ ਦੀ ਖਰੀਦ ਲਈ ਪ੍ਰਤੀ ਕਰਮਚਾਰੀ ਨੂੰ 10,340 ਰੁਪਏ ਦੇਣ ਲਈ 15 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਰਕਮ ਅਸਾਨ ਕਿਸ਼ਤਾਂ ‘ਚ ਵਾਪਸ ਕੀਤੀ ਜਾ ਸਕੇਗੀ।
ਇਹ ਵੀ ਪੜ੍ਹੋ : ਅਭਿਸ਼ੇਕ ਸ਼ਰਮਾ ਨੇ ਵਿਰਾਟ ਕੋਹਲੀ ਦੀ ਕੀਤੀ ਬਰਾਬਰੀ, ਟੀ-20 ਕ੍ਰਿਕਟ ‘ਚ 9 ਸੈਂਕੜੇ ਕੀਤੇ ਪੂਰੇ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾ ਸਕਣਗੇ। ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ ‘ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:











