ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਜੈਤਪੁਰ ਤੋਂ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਜੈਤਪੁਰ ਦੇ ਦੋ ਨੌਜਵਾਨ ਆਪਣੀ ਕਾਰ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਦੇ ਬਾਹਰ ਪਹੁੰਚੇ ਤਾਂ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਦਰਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਦੋਵਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਇਸ ਦੌਰਾਨ ਸੂਚਨਾ ਮਿਲਣ ‘ਤੇ ਪੁਲਿਸ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਆਪਣੀ ਗੱਡੀ ਵਿੱਚ ਪਾ ਕੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ। ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜਸਕਰਨ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ, ਜਦਕਿ ਦੂਜਾ ਨੌਜਵਾਨ ਕਰਨ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:











