ਭਾਰਤੀ ਰਿਜ਼ਰਵ ਬੈਂਕ (RBI) ਨੇ Paytm Payments Bank Limited ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸਦਾ ਮਤਲਬ ਹੈ ਕਿ Paytm Payments Bank ਹੁਣ ਕੋਈ ਵੀ ਬੈਂਕਿੰਗ ਦਾ ਕੋਈ ਵੀ ਕੰਮ ਨਹੀਂ ਕਰ ਸਕਦਾ। ਇਹ ਫੈਸਲਾ ਤੁਰੰਤ ਲਾਗੂ ਹੋ ਗਿਆ ਹੈ। RBI ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਬੈਂਕ ਵਿੱਚ ਜਮ੍ਹਾ ਕੀਤਾ ਗਿਆ ਪੈਸਾ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਵਾਪਸ ਮਿਲਣਗੇ। RBI ਹੁਣ ਬੈਂਕ ਨੂੰ ਬੰਦ ਕਰਨ ਲਈ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਏਗਾ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ RBI ਨੇ Paytm Payments Bank Limited ਵਿਰੁੱਧ ਕਾਰਵਾਈ ਕੀਤੀ ਹੈ। ਪਹਿਲਾਂ, RBI ਨੇ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਪ੍ਰਬੰਧਨ ਦੀਆਂ ਕਮੀਆਂ ਬਾਰੇ ਚੇਤਾਵਨੀ ਦਿੱਤੀ ਸੀ। ਹਾਲਾਂਕਿ, ਸਥਿਤੀ ਵਿੱਚ ਸੁਧਾਰ ਨਹੀਂ ਹੋਇਆ ਅਤੇ ਹੁਣ RBI ਨੇ ਲਾਇਸੈਂਸ ਰੱਦ ਕਰਦੇ ਹੋਏ ਸਭ ਤੋਂ ਸਖ਼ਤ ਕਦਮ ਚੁੱਕਿਆ ਹੈ।

RBI ਨੇ ਇਸ ਦੇ ਚਾਰ ਮੁੱਖ ਕਾਰਨ ਦੱਸੇ। ਪਹਿਲਾ ਕਾਰਨ ਇਹ ਹੈ ਕਿ ਬੈਂਕ ਦਾ ਕੰਮਕਾਜ ਇਸ ਤਰੀਕੇ ਨਾਲ ਕੀਤਾ ਜਾ ਰਿਹਾ ਸੀ ਜੋ ਬੈਂਕ ਅਤੇ ਇਸਦੇ ਗਾਹਕਾਂ ਲਈ ਨੁਕਸਾਨਦੇਹ ਸੀ। ਦੂਜਾ ਕਾਰਨ ਇਹ ਹੈ ਕਿ ਬੈਂਕ ਦਾ ਪ੍ਰਬੰਧਨ, ਯਾਨੀ ਕਿ ਬੈਂਕ ਚਲਾ ਰਹੇ ਲੋਕਾਂ ਦਾ ਤਰੀਕਾ ਇਜਾਹੀ ਸੀ ਜੋ ਗਾਹਕਾਂ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਨਹੀਂ ਸੀ। ਤੀਜਾ ਕਾਰਨ ਇਹ ਹੈ ਕਿ ਆਰਬੀਆਈ ਨੂੰ ਲੱਗਿਆ ਕਿ ਇਸ ਬੈਂਕ ਨੂੰ ਜਾਰੀ ਰੱਖਣ ਦੀ ਇਜਾਜ਼ਤ ਦੇਣ ਨਾਲ ਨਾ ਤਾਂ ਬੈਂਕ ਨੂੰ ਕੋਈ ਫਾਇਦਾ ਹੋਵੇਗਾ ਅਤੇ ਨਾ ਹੀ ਦੇਸ਼ ਨੂੰ। ਚੌਥਾ ਅਤੇ ਸਭ ਤੋਂ ਮਹੱਤਵਪੂਰਨ ਕਾਰਨ ਇਹ ਹੈ ਕਿ ਬੈਂਕ ਨੇ ਉਹ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਜੋ RBI ਨੇ ਪੇਮੈਟਸ ਬੈਂਕ ਦਾ ਲਾਇਸੈਂਸ ਦਿੰਦੇ ਸਮੇਂ ਲਗਾਈਆਂ ਸਨ।
ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ, ਵੜਿੰਗ, ਸਣੇ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
ਲੋਕਾਂ ਦੇ ਪੈਸੇ ਦਾ ਕੀ ਹੋਵੇਗਾ?
ਆਰਬੀਆਈ ਨੇ ਭਰੋਸਾ ਦਿੱਤਾ ਹੈ ਕਿ ਪੇਟੀਐਮ ਪੇਮੈਂਟਸ ਬੈਂਕ ਵਿੱਚ ਜਮ੍ਹਾ ਕੀਤਾ ਗਿਆ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਗਾਹਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਹੁਣ ਕੀ ਹੋਵੇਗਾ?
ਬੈਂਕ ਦੀਆਂ ਸਾਰੀਆਂ ਬੈਂਕਿੰਗ ਸੇਵਾਵਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਆਰਬੀਆਈ ਹੁਣ ਹਾਈ ਕੋਰਟ ਵਿੱਚ ਪਹੁੰਚ ਕਰੇਗਾ ਅਤੇ ਬੈਂਕ ਨੂੰ ਕਾਨੂੰਨੀ ਤੌਰ ‘ਤੇ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਇਸ ਦਾ ਮਤਲਬ ਹੈ ਬੈਂਕ ਦੇ ਸਾਰੇ ਹਿਸਾਬ-ਕਿਤਾਬ ਨੂੰ ਬੰਦ ਕਰਕੇ ਅਤੇ ਉਸ ਨੂੰ ਪੂਰੀ ਤਰ੍ਹਾਂ ਖਤਮ ਕਰਨਾ।
ਵੀਡੀਓ ਲਈ ਕਲਿੱਕ ਕਰੋ -:











