ਭਵਾਨੀਗੜ੍ਹ ਟਰੱਕ ਯੂਨੀਅਨ ਮਾਮਲੇ ‘ਚ ਸੰਗਰੂਰ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਵੱਲੋਂ ਲਗਭਗ 150 ਅਣਪਛਾਤੇ ਪ੍ਰਦਰਸ਼ਨਕਾਰੀਆਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਪ੍ਰਦਰਸ਼ਨਕਾਰੀਆਂ ‘ਤੇ ਬਾਏ ਨਾਮ ਪਰਚਾ ਦਰਜ ਕੀਤਾ ਗਿਆ ਹੈ ਤੇ 26 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ ਇਸ ਦੇ ਨਾਲ ਹੀ SSP ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਜੋ ਕਿ ਮਾਹੌਲ ਨੂੰ ਖਰਾਬ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਹਨ੍ਹੇਰੀ, ਤੂਫਾਨ ਦੇ ਨਾਲ ਮੀਂਹ ਪੈਣ ਦੀ ਪ੍ਰਗਟਾਈ ਸੰਭਾਵਨਾ
ਜ਼ਿਕਰਯੋਗ ਹੈ ਕਿ ਭਵਾਨੀਗੜ੍ਹ ‘ਚ ਬੀਤੇ ਦਿਨ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪ੍ਰਧਾਨਗੀ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਸੜਕਾਂ ‘ਤੇ ਉੱਤਰ ਆਈਆਂ। ਵਿਵਾਦ ਇੰਨਾ ਵਧ ਗਿਆ ਕਿ ਧਿਰਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਦੋਂ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਭੀੜ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ, ਤਾਂ ਮਾਹੌਲ ਤਣਾਅਪੂਰਨ ਹੋ ਗਿਆ। ਕੁਝ ਹੀ ਦੇਰ ‘ਚ ਭੀੜ ਬੇਕਾਬੂ ਹੋ ਗਈ ਅਤੇ ਉਨ੍ਹਾਂ ਨੇ ਪੁਲਿਸ ‘ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਹਿੰਸਕ ਘਟਨਾ ਦੌਰਾਨ ਪੁਲਿਸ ਦੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ ਕਈ ਸਰਕਾਰੀ ਗੱਡੀਆਂ ਦੀ ਭੰਨ-ਤੋੜ ਵੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:











