ਪੰਜਾਬ ਦੇ ਪਟਿਆਲਾ ਦੇ ਰਾਜਪੁਰਾ ਵਿੱਚ ਅੰਬਾਲਾ-ਅੰਮ੍ਰਿਤਸਰ ਰੇਲ ਮਾਲ ਕਾਰੀਡੋਰ ‘ਤੇ ਹੋਏ ਧਮਾਕੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਇੱਕ ਪੋਸਟ ਸਾਹਮਣੇ ਆਈ ਹੈ, ਜਿਸ ਵਿਚ ਜਰਮਨੀ ਵਿਚ ਮੌਜੂਦ ਜਸਵਿੰਦਰ ਸਿੰਘ ਨਾਂ ਦੇ ਬੰਦੇ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਸਵਿੰਦਰ ਸਿੰਘ KTF ਦਾ ਮੈਂਬਰ ਹੈ। ਹਾਲਾਂਕਿ ਡੇਲੀ ਪੋਸਟ ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।
ਪੋਸਟ ਵਿਚ ਆਪਣੇ ਆਪ ਨੂੰ ਜਸਵਿੰਦਰ ਸਿੰਘ ਮੁਲਤਾਨੀ (ਜਰਮਨੀ) ਦੱਸਦੇ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਲੈ ਰਿਹਾ ਹੈ। ਉਸ ਨੇ ਕਿਹਾ ਕਿ ਇਸ ਕੰਮ ਵਿਚ ਸਾਡੇ ਭਰਾ ਨੇ ਸ਼ਹੀਦ ਪਾਈ ਹੈ ਉਸ ਦੀ ਸ਼ਹੀਦੀ ਨੂੰ ਬੇਕਾਰ ਨਹੀਂ ਜਾਣ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਧਮਾਕੇ ਵਿੱਚ ਮਰਨ ਵਾਲਾ ਵਿਅਕਤੀ ਬੰਬ ਫਿੱਟ ਕਰਨ ਆਇਆ ਸੀ। ਉਸਦਾ ਨਾਮ ਜਗਰੂਪ ਸਿੰਘ ਹੈ, ਅਤੇ ਉਹ ਤਰਨਤਾਰਨ ਦੇ ਪੰਜਵੜ ਪਿੰਡ ਦਾ ਰਹਿਣ ਵਾਲਾ ਹੈ। ਉਸਦੀ ਮੋਟਰਸਾਈਕਲ ਅੰਮ੍ਰਿਤਸਰ ਤੋਂ ਬਰਾਮਦ ਕੀਤੀ ਗਈ ਹੈ। ਉਸਦੀ ਜੇਬ ਵਿੱਚੋਂ ਸਰਹਿੰਦ ਤੋਂ ਰਾਜਪੁਰਾ ਜਾਣ ਵਾਲੀ ਟਿਕਟ ਵੀ ਮਿਲੀ ਹੈ। ਉਸਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਅਤੇ ਇਸਦੇ ਕਾਲ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਿਊ ਚੰਡੀਗੜ੍ਹ ‘ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਅੱਜ, ਸ਼ਾਮ 7.30 ਵਜੇ ਸ਼ੁਰੂ ਹੋਵੇਗਾ ਮੈਚ
ਮੰਗਲਵਾਰ ਸਵੇਰੇ ਪੁਲਿਸ ਨੇ ਉਸਦੇ ਘਰ ਦੀ ਤਲਾਸ਼ੀ ਲਈ। ਉਸਦੇ ਭਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਪਹਿਲਾਂ ਦੁਬਈ ਗਿਆ ਸੀ। ਫਿਰ ਉਹ ਉੱਥੋਂ ਵਾਪਸ ਆਇਆ ਅਤੇ ਲਗਭਗ 5-7 ਸਾਲ ਪਹਿਲਾਂ ਨਿਹੰਗ ਦਾ ਪਹਿਰਾਵਾ ਧਾਰਨ ਕਰ ਲਿਆ ਸੀ। ਜਗਰੂਪ ਵਿਆਹਿਆ ਹੋਇਆ ਹੈ ਅਤੇ ਉਸ ਦੀਆਂ ਦੋ ਧੀਆਂ ਹਨ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕਦੋਂ ਪਿੰਡ ਤੋਂ ਕਦੋਂ ਨਿਕਲਿਆ। ਉਸਦੀ ਇੱਕ ਬਜ਼ੁਰਗ ਮਾਂ ਅਤੇ ਇੱਕ ਛੋਟਾ ਭਰਾ ਹੈ ਜੋ ਇੱਕ ਮਿੱਲ ਚਲਾਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .










