ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਮਾਨ ਰਾਸ਼ਟਰਪਤੀ ਨਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ 7 ਸਾਂਸਦਾਂ ਦੇ ਮੁੱਦੇ ‘ਤੇ ਚਰਚਾ ਕਰਨਗੇ।
ਅੱਜ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਮ ਆਦਮੀ ਪਾਰਟੀ ਦੇ ਸਾਂਸਦਾਂ ਦੇ ਦਲਬਦਲ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਮਿਲਣ ਦਾ ਸਮਾਂ ਦੇ ਦਿੱਤਾ ਹੈ। ਇਹ ਮੁਲਾਕਾਤ 5 ਮਈ ਨੂੰ ਦੁਪਹਿਰ 12 ਵਜੇ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਸਾਂਸਦਾਂ ਨੂ ਵਾਪਸ ਬੁਲਾਉਣ ਦੀ ਮੰਗ ਕੀਤੀ ਹੈ ਜੋ ਆਪਣੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਮਾਲ ਉਤਾਰ ਕੇ ਪਰਤ ਰਹੇ ਟਰੱਕ ਨੇ ਫੈਕਟਰੀ ਵਰਕਰ ਮਹਿਲਾ ਨੂੰ ਦਰੜਿਆ, 4 ਬੱਚਿਆਂ ਦੀ ਮਾਂ ਸੀ ਮ੍ਰਿਤਕਾ
ਇਸ ਸੰਵਿਧਾਨਕ ਸੰਕਟ ਤੇ ਜਨਭਾਵਨਾਵਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਮੁੱਖ ਮੰਤਰੀ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਸ ਵਫਦ ਵਿਚ ਸਿਰਫ ਕੈਬਨਿਟ ਮੰਤਰੀ ਹੋਣਗੇ ਜਾਂ ਸਾਰੇ ਵਿਧਾਇਕ ਵੀ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:











