MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਤੋਂ ਅਜਨਾਲਾ ਕੋਰਟ ਵਿਚ ਪੇਸ਼ੀ ਹੋਵੇਗੀ। ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। 5 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖਤਮ ਹੋ ਸਕਦੀ ਹੈ। ਵੀਡੀਓ ਕਾਨਫਰੰਸਿੰਗ ਜ਼ਰੀਏ ਅੰਮ੍ਰਿਤਪਾਲ ਸਿੰਘ ਨੂੰ ਮੁੜ ਤੋਂ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਅਜਨਾਲਾ ਅਦਾਲਤ ਨੇ ਥਾਣੇ ਵਿਚ ਹੋਏ ਹਮਲੇ ਦੇ ਮਾਮਲੇ ਵਿਚ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਭੇਜਿਆ ਸੀ ਜੋ ਕਿ ਅੱਜ ਖਤਮ ਹੋ ਰਹੀ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਇਸ ਸਮੇਂ ਉਹ ਅੰਮ੍ਰਿਤਪਾਲ ਸਿੰਘ ਕਿਸੇ ਵੀ ਕਿਸਮ ਦੀ ਪੁੱਛਗਿਛ ਨਹੀਂ ਕਰਨਾ ਚਾਹੁੰਦੇ ਤੇ ਇਸ ਸਮੇਂ ਉਕਤ ਮਾਮਲੇ ਵਿਚ ਜਾਂਚ ਮੁਕੰਮਲ ਹੋ ਚੁੱਕੀ ਹੈ ਤੇ ਲੋੜ ਪੈਣ ‘ਤੇ ਜੇ ਦੁਬਾਰਾ ਪੁਲਿਸ ਰਿਮਾਂਡ ਦੀ ਲੋੜ ਪੈਂਦੀ ਹੈ ਤਾਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕਦੀ ਹੈ।
ਇਹ ਵੀ ਪੜ੍ਹੋ : 150 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, ਚਿੰਤਪੁਰਨੀ ਮੰਦਰ ਮੱਥਾ ਟੇਕ ਕੇ ਵਾਪਸ ਪਰਤ ਰਹੇ 2 ਪੰਜਾਬੀਆਂ ਦੀ ਮੌ.ਤ
ਇਸ ਤੋਂ ਪਹਿਲਾਂ ਪੁਲਿਸ ਵੱਲੋਂ ਵੀਸੀ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ 2 ਦਿਨਾਂ ਦਾ ਰਿਮਾਂਡ ਦਿੱਤਾ ਸੀ। 2 ਦਿਨਾਂ ਦੇ ਪੁਲਿਸ ਰਿਮਾਂਡ ਮਗਰੋਂ ਅੰਮ੍ਰਿਤਪਾਲ ਸਿੰਘ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਜਿਥੇ 30 ਅਪ੍ਰੈਲ ਤੱਕ ਦੀ ਨਿਆਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਜਿਸ ਮਗਰੋਂ ਅੱਜ ਨਿਆਇਕ ਹਿਰਾਸਤ ਦੀ ਮਿਆਦ ਵੀ ਖਤਮ ਹੋ ਚੁੱਕੀ ਹੈ ਤੇ ਫਿਰ ਤੋਂ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਕੋਰਟ ਵਿਚ ਪੇਸ਼ੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:











