ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ,ਜਿਨ੍ਹਾਂ ਦੇ ਕਬਜ਼ੇ ਵਿੱਚੋਂ ਹੇਰੋਊਂ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
DGP ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 4.108 ਕਿਲੋਗ੍ਰਾਮ ਹੈਰੋਇਨ ਸਮੇਤ 4 ਆਧੁਨਿਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਤੇ ਉਸ ਦੇ ਕਰੀਬੀਆਂ ਦੇ ਠਿਕਾਣਿਆਂ ਤੋਂ ਕਰੋੜਾਂ ਰੁਪਏ ਜ਼ਬਤ, ED ਨੇ 11 ਠਿਕਾਣਿਆਂ ‘ਤੇ ਕੀਤੀ ਸੀ ਰੇਡ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅੱਗੇ ਵੰਡਣ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:











