ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਕ 15 ਵਰ੍ਹਿਆਂ ਦਾ ਮੁੰਡਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜ੍ਹਦਾ ਸੀ। ਬੀਤੇ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਿੰਸੀਪਲ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ ਅਤੇ ਦੋ ਪੀਰੀਅਡ ਧੁੱਪ ਵਿੱਚ ਖੜਾ ਰੱਖਿਆ ਗਿਆ ਜਿਸ ਤੋਂ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਗਿਆ ਤੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।
ਉਸ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਵਿਦਾਈ ਦਿੱਤੀ ਗਈ। ਉੱਥੇ ਹੀ ਸੰਸਕਾਰ ਤੇ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਨੇ ਸਾਰੀ ਘਟਨਾ ਬਾਰੇ ਦੱਸਦੇ ਹੋਏ ਸਕੂਲ ਪ੍ਰਬੰਧਨ ਦੀਆਂ ਵਧੀਕੀਆਂ ਦਾ ਵੀ ਖੁਲਾਸਾ ਕੀਤਾ ਅਤੇ ਨਾਲ ਹੀ ਮੰਗ ਕੀਤੀ ਹੈ ਕਿ ਨਵਜੋਤ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਏ ਅਤੇ ਸਕੂਲ ਪ੍ਰਬੰਧਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।
ਇਹ ਵੀ ਪੜ੍ਹੋ : ਪੰਜ ਦਿਨਾਂ ਲਈ ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ Yellow Alert ਜਾਰੀ, ਡਿੱਗੇਗਾ ਪਾਰਾ
ਦੂਜੇ ਪਾਸੇ ਭੈਣੀ ਮੀਆਂ ਖਾਨ ਦੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:











