ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਲਾਗੂ ਕੀਤਾ ਹੈ ਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਤਲਬ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੇ ਕਿਸੇ ਵੀ ਫੈਸਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਮਨਜ਼ੂਰੀ ਜ਼ਰੂਰੀ ਹੈ।
ਦੂਜੇ ਪਾਸੇ ਲੋਕ ਮਿਲਣੀ ਦੌਰਾਨ CM ਮਾਨ ਬੇਅਦਬੀ ਕਾਨੂੰਨ ‘ਤੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਇਕੱਲੇ ਸਿੱਖਾਂ ਦੇ ਨਹੀਂ ਸਮੁੱਚੀ ਮਾਨਵਤਾ ਦੇ ਹਨ। ਸਾਡੇ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ‘ਚ ਬਹੁਤ ਵੱਡਾ ਖਜ਼ਾਨਾ ਹੈ ਤੇ ਅਸੀਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਬਾਪੂ ਸਮਝਦੇ ਹਾਂ ਤੇ ਜੇ ਸਾਡਾ ਬਾਪੂ ਸਾਡੇ ਘਰ ‘ਚ Safe ਹੀ ਨਹੀਂ ਤਾਂ ਅਸੀਂ ਕਿਸ ਤੋਂ ਉਮੀਦ ਕਰਾਂਗੇ?ਮੇਰੇ ਤੋਂ ਗੁਰੂ ਸਾਹਿਬ ਨੇ ਸੇਵਾ ਲਈ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਹੈ ਤਾਂ ਤੁਹਾਨੂੰ ਉਸ ਦਾ ਸਵਾਗਤ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਸਣੇ 4 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਇਥੇ ਇਹ ਵੀ ਦੱਸਣਯੋਗ ਹੈ ਕਿ ਜਥੇਦਾਰ ਗੜਗੱਜ ਨੇ ਕਿਹਾ ਕਿ ਸੰਧਵਾਂ 8 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੇ ਕਿਸੇ ਵੀ ਫੈਸਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਮਨਜ਼ੂਰੀ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਜਾਗਤ ਜੋਤਿ’ ਐਕਟ ਵਿਚ ਸੋਧ ਕਰਦੇ ਸਮੇਂ ਨਾ ਤਾਂ ਅਕਾਲ ਤਖਤ ਸਾਹਿਬ ਤੇ ਨਾ ਹੀ SGPC ਨੂੰ ਭਰੋਸੇ ਵਿਚ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










