ਵਿਦਿਆਰਥਣ ਨਾਲ ਪ੍ਰੋਫੈਸਰ ਵੱਲੋਂ ਕੀਤੀ ਬਦਤਮੀਜ਼ੀ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ। ਵਿਦਿਆਰਥਣ ਵੱਲੋਂ ਇਸ ਸਬੰਧੀ ਇੱਕ ਪੋਸਟ ਪਾਈ ਗਈ ਸੀ, ਜਿਸ ਵਿਚ ਦਰਸਾਏ ਤੱਥਾਂ ਦੇ ਆਧਾਰਤ ‘ਤੇ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਕਾਨੂੰਨੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਰੋਪੜ ਦੀ ਵਿਦਿਆਰਥਣ ਨੇ ਸ਼ੇਅਰ ਕੀਤੀ ਪੋਸਟ ਵਿਚ ਆਪਣੇ ਪ੍ਰੋਫੈਸਰ ‘ਤੇ ਬਦਤਮੀਜ਼ੀ ਦੇ ਇਲਜਾਮ ਲਾਏ। ਉਸ ਨੇ ਕਿਹਾ ਕਿ ਪ੍ਰੋਫੈਸਰ ਵਿਦਿਆਰਥਣ ਤੋਂ ਗਲਤ ਮੰਗਾਂ ਕਰਦਾ ਸੀ, ਜਿਨ੍ਹਾਂ ਨੂੰ ਮੰਨਣ ਤੋਂ ਉਸ ਨੇ ਸਾਫ ਇਨਕਾਰ ਕਰ ਦਿੱਤਾ। ਉਸ ਨੇ ਇਸ ਦੀ ਸ਼ਿਕਾਇਤ ਸੰਸਥਾ ਦੇ ਡਾਇਰੈਕਟਰ ਨੂੰ ਵੀ ਕੀਤੀ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, AGTF ਨੇ ਤ੍ਰਿਪੁਰਾ ਤੋਂ ਗ੍ਰਿਫਤਾਰ ਕੀਤਾ ਸ਼ੂਟਰ
ਉਸ ਨੇ ਕਿਹਾ ਕਿ ਉਸ ਨੂੰ ਗਾਈਡ ਬਦਲਣ ਦਾ ਭਰੋਸਾ ਦਿੱਤਾ ਗਿਆ ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਵਿਦਿਆਰਥਣ ਨੇ ਦੱਸਿਆਦੋਸ਼ ਲਾਇਆ ਕਿ ਦੇਰ ਰਾਤ ਬੁਲਾ ਕੇ ਉਸ ਨੂੰ ਬਿਆਨ ਦੇਣ ਦਾ ਵੀ ਦਬਾਅ ਬਣਾਇਆ ਗਿਆ। ਇਸ ਸਬੰਧੀ ਵਿਦਿਆਰਥਣ ਦੀ ਪੋਸਟ ਵਾਇਰਲ ਹੋਣ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਨੇ ਹੁਣ ਇਸ ਮਾਮਲੇ ਦੀ ਕਾਨੂੰਨੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










