ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵੋਲਵੋ ਬੱਸਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 94 ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਦੁਪਹਿਰ 12 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਹ ਇਕੱਲੇ ਹੀ ਰਾਸ਼ਟਰਪਤੀ ਨੂੰ ਮਿਲਣਗੇ, ਜਦੋਂ ਕਿ ਬਾਕੀ ਸਾਰੇ ਵਿਧਾਇਕ ਰਾਸ਼ਟਰਪਤੀ ਭਵਨ ਦੇ ਬਾਹਰ ਰਹਿਣਗੇ। ਰਾਸ਼ਟਰਪਤੀ ਨਾਲ ਆਪਣੀ ਮੁਲਾਕਾਤ ਦੌਰਾਨ, ਮੁੱਖ ਮੰਤਰੀ ਮਾਨ ਆਪਣੀ ਪਾਰਟੀ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸ਼ਿਕਾਇਤ ਕਰਨਗੇ, ਅਤੇ ਰਾਈਟ ਟੂ ਰਿਕਾਲ ਐਕਟ ਦੀ ਮੰਗ ਕਰਨਗੇ।
CM ਭਗਵੰਤ ਮਾਨ ਨੇ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਸਾਡਾ ਸੰਘਰਸ਼ ਨਿਰੰਤਰ ਜਾਰੀ ਹੈ। ਅੱਜ ‘ਆਪ’ ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਅਤੇ ਸੂਬੇ ਦੀ ਬੁਲੰਦ ਆਵਾਜ਼ ਮਾਣਯੋਗ ਰਾਸ਼ਟਰਪਤੀ ਜੀ ਦੇ ਸਾਹਮਣੇ ਰੱਖਣ ਲਈ ਰਵਾਨਾ ਹੋਏ ਹਾਂ। ਤੁਹਾਡਾ ਲੋਕ ਸੇਵਕ ਹੋਣ ਦੇ ਨਾਤੇ, ਸਾਡੀ ਸਰਕਾਰ ਪੰਜਾਬ ਦੀ ਖੁਸ਼ਹਾਲੀ ਅਤੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ‘ਅੱਜ ਨਾ ਸਿਰਫ਼ ਭਾਰਤ ਦਾ ਲੋਕਤੰਤਰ, ਸਗੋਂ ਸੰਵਿਧਾਨ ਵੀ ਜਿੱਤਿਆ ਏ’, ਬੰਗਾਲ ‘ਚ ਜਿੱਤ ‘ਤੇ ਬੋਲੇ PM ਮੋਦੀ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










