ਮਸ਼ਹੂਰ ਇਨਫਲੂਏਂਸਰ ਕੰਚਨ ਕੁਮਾਰੀ ਉਰਫ਼ “ਕਮਲ ਕੌਰ ਭਾਬੀ” ਦੇ ਕਤਲ ਦੀ ਪੁਲਿਸ ਜਾਂਚ ਦੌਰਾਨ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੇਂ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ। ਪੁਲਿਸ ਮੁਤਾਬਕ ਦੋਸ਼ੀ ਨੇ ਕਤਲ ਤੋਂ ਬਾਅਦ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਸੀ।
ਡਿਪਟੀ ਸੁਪਰਡੈਂਟ ਆਫ਼ ਪੁਲਿਸ, ਸਿਟੀ-2, ਅਰੁਣ ਮੁੰਡਨ ਨੇ ਦੱਸਿਆ ਕਿ ਨਵੇਂ ਨਾਮਜ਼ਦ ਦੋਸ਼ੀ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਅਵਤਾਰ ਸਿੰਘ, ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ਮਸ਼ੇਰ ਸਿੰਘ ਅਤੇ ਰਣਜੀਤ ਸਿੰਘ ਨੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਤੋਂ ਸ੍ਰੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਾਇਆ ਸੀ, ਜਿੱਥੋਂ ਉਹ ਦੁਬਈ ਭੱਜ ਗਿਆ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਪੰਜਵੇਂ ਮੁਲਜ਼ਮ ਦੀ ਭਾਲ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕੰਚਨ ਕੁਮਾਰੀ ਦਾ 11 ਜੂਨ, 2025 ਨੂੰ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਬਾਅਦ ਉਸਦੀ ਮ੍ਰਿਤਕ ਦੇਹ ਨੂੰ ਇੱਕ ਕਾਰ ਵਿੱਚ ਛੱਡ ਕੇ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹਾ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਉੱਥੋਂ ਮ੍ਰਿਤਕ ਦੇਹ ਬਰਾਮਦ ਕੀਤੀ।
ਪੁਲਿਸ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਕਤਲ ਤੋਂ ਬਾਅਦ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਸੰਯੁਕਤ ਅਰਬ ਅਮੀਰਾਤ ਵਿੱਚ ਲੁਕਿਆ ਹੋਇਆ ਸੀ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਵਿਦੇਸ਼ਾਂ ਵਿੱਚ ਫਰਾਰ ਮੁਲਜ਼ਮਾਂ ਨੂੰ ਟਰੈਕ ਕਰਨ ਵਾਲੀ ਸਪੈਸ਼ਲ ਬ੍ਰਾਂਚ ਦੀ ਮਦਦ ਨਾਲ ਉਸਦੀ ਲੋਕੇਸ਼ਨ ਦਾ ਪਤਾ ਲਗਾਇਆ। ਬਾਅਦ ਵਿੱਚ ਉਸਨੂੰ ਭਾਰਤ ਵਾਪਸ ਲਿਆਂਦਾ ਗਿਆ ਅਤੇ 10 ਅਪ੍ਰੈਲ, 2026 ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ
ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਹੈ। ਇਸ ਤੋਂ ਪਹਿਲਾਂ, ਪੁਲਿਸ ਨੇ ਉਸਦੇ ਤਿੰਨ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਸਿਟੀ ਸੁਪਰਡੈਂਟ ਆਫ਼ ਪੁਲਿਸ ਨਰਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਲਗਾਤਾਰ ਅੱਗੇ ਵਧ ਰਹੀ ਹੈ ਅਤੇ ਕਈ ਅਹਿਮ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਪੰਜਵੇਂ ਦੋਸ਼ੀ ਦੀ ਭੂਮਿਕਾ ਵੀ ਸਪੱਸ਼ਟ ਹੋ ਗਈ ਹੈ ਅਤੇ ਉਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










