ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ।
ਜਥੇਦਾਰ ਅੱਗੇ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਇਸ਼ਟ ਮੰਨਦੇ ਹਾਂ, ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਸਾਡੇ ਲਈ ਸਭ ਤੋਂ ਮਹਾਨ ਹੈ। ਅਸੀਂ ਜੋ ਵੀ ਕੰਮ ਕੀਤਾ ਹੈ ਜਾਂ ਕਰਾਂਗੇ ਉਹ ਗੁਰੂ ਸਾਹਿਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਕਰਾਂਗੇ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਜੋ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਸਥਾਪਿਤ ਕੀਤਾ ਗਿਆ ਹੈ, ਸਿੱਖ ਧਰਮ ਦੀ ਸਭ ਤੋਂ ਉੱਚੀ ਸੰਸਥਾ ਹੈ। ਉਨ੍ਹਾਂ ਨੂੰ ਜਥੇਦਾਰ ਵੱਲੋਂ ਵਿਚਾਰ-ਵਟਾਂਦਰੇ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣਾ ਪੱਖ ਪੇਸ਼ ਕੀਤਾ। ਉਹ ਮੀਟਿੰਗ ਵਿੱਚ ਹੋਈ ਚਰਚਾ ਬਾਰੇ ਹੋਰ ਵੇਰਵੇ ਸਾਂਝੇ ਨਹੀਂ ਕਰ ਸਕਦੇ।
ਕੁਲਤਾਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਕੋਈ ਵੀ ਕਾਰਵਾਈ ਗੁਰੂ ਪੰਥ ਦੀ ਚੜ੍ਹਤ, ਸਿੱਖ ਭਾਵਨਾਵਾਂ ਅਤੇ ਸਮਾਜ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਵੇਗੀ। ਇਹ ਫੈਸਲਾ ਵੀ ਗੁਰੂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਸੀ।
ਇਹ ਵੀ ਪੜ੍ਹੋ : ਬਠਿੰਡਾ ‘ਚ ਦਰਦਨਾਕ ਹਾਦਸਾ, ਬੁਲਡੋਜ਼ਰ ਹੇਠਾਂ ਆਏ ਸਕੂਟੀ ਸਵਾਰ ਦਾਦਾ-ਪੋਤੀ, ਦਾਦੇ ਦੀ ਮੌਤ
ਉਨ੍ਹਾਂ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਸੰਬੰਧੀ ਪਹਿਲਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਗਏ ਸਨ। ਜਨਤਾ ਅਤੇ ਸੰਗਤ ਤੋਂ ਸੁਝਾਅ ਲੈਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ ਸਨ, ਤਾਂ ਜੋ ਸਾਰੇ ਹਿੱਸੇਦਾਰਾਂ ਦੇ ਵਿਚਾਰਾਂ ‘ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










