ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਬਰਨਾਲਾ ਪਹੁੰਚੇ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦ ਬੇਅਦਬੀ ਦੇ ਵਿਰੁੱਧ ਬਣਾਏ ਗਏ ਸਖਤ ਕਾਨੂੰਨ ਦੇ ਸਬੰਧ ਵਿਚ ਆਯੋਜਿਤ ‘ਸ਼ੁਕਰਾਨਾ ਯਾਤਰਾ’ ਕਰ ਰਹੇ ਹਨ।
ਇਸ ਦੌਰਾਨ ਉਨ੍ਹਾਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਵਿੱਚ ਸ਼ਰਾਰਤੀ ਅਨਸਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਕਰਦੇ ਆ ਰਹੇ ਹਨ, ਪਰ ਢੁਕਵੇਂ ਅਤੇ ਸਖ਼ਤ ਕਾਨੂੰਨਾਂ ਦੀ ਘਾਟ ਕਾਰਨ ਉਹ ਬਚ ਨਿਕਲਦੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਇੱਕ ਸਖ਼ਤ ਕਾਨੂੰਨ ਬਣਾਇਆ ਹੈ ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਇੱਕ ਅਹਿਮ ਕਾਨੂੰਨੀ ਜਿੱਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਬੰਦੇ ਨੇ ਇਸ ਸਖ਼ਤ ਕਾਨੂੰਨ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਨਾ ਸਿਰਫ਼ ਪਟੀਸ਼ਨ ਖਾਰਜ ਕਰ ਦਿੱਤੀ ਸਗੋਂ ਪਟੀਸ਼ਨਕਰਤਾ ‘ਤੇ 10,000 ਰੁਪਏ ਦਾ ਜੁਰਮਾਨਾ ਵੀ ਲਾਇਆ।
ਇਹ ਵੀ ਪੜ੍ਹੋ : ‘ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਤੋਂ ਆਈ ਕਾਲ’, MP ਚੱਬੇਵਾਲ ਦਾ ਵੱਡਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੋਈ ਵੀ ਇਸ ਕਾਨੂੰਨ ਨੂੰ ਚੁਣੌਤੀ ਨਹੀਂ ਦੇ ਸਕਦਾ ਅਤੇ ਇਸਨੂੰ ਰੱਦ ਨਹੀਂ ਕਰਵਾ ਸਕਦਾ, ਕਿਉਂਕਿ ਸਰਕਾਰ ਵੱਲੋਂ ਇਸਨੂੰ ਲਾਗੂ ਕਰਨ ਤੋਂ ਬਾਅਦ, ਰਾਜਪਾਲ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










