CIA ਸਟਾਫ ਤਰਨਤਾਰਨ ਦੀ ਪੁਲਿਸ ਨੇ ਅਫਰੀਕੀ ਮਹਿਲਾ ਨੂੰ 3 ਕਿਲੋ ਹੈਰੋਇਨ ਅਤੇ ਵੈਗਨ ਆਰ ਕਾਰ ਸਮੇਤ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਸਬੰਧੀ ਤਰਨਤਾਰਨ ਪੁਲਿਸ ਵੱਲੋਂ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਅਫਰੀਕੀ ਮਹਿਲਾ ਸਰਹੱਦੀ ਇਲਾਕੇ ‘ਚ ਹੈਰੋਇਨ ਦੀ ਖੇਪ ਲੈਣ ਲਈ ਆਈ ਹੋਈ ਹੈ। ਇਸ ਸੂਚਨਾ ਦੇ ਆਧਾਰ ’ਤੇ ਐੱਸਐੱਸਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਇਸ ਦੌਰਾਨ ਬਾਈਪਾਸ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸੀਆਈਏ ਸਟਾਫ ਦੀ ਪੁਲਸ ਨੇ ਉੱਤਰ ਪ੍ਰਦੇਸ਼ ਨੰਬਰ ਦੀ ਇੱਕ ਵੈਗਨ ਆਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ ਇੱਕ ਮਹਿਲਾ ਚਲਾ ਰਹੀ ਸੀ। ਤਲਾਸ਼ੀ ਦੌਰਾਨ ਕਾਰ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ED ਦਾ ਵੱਡਾ ਐਕਸ਼ਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ : ਸੂਤਰ
ਗ੍ਰਿਫਤਾਰ ਮਹਿਲਾ ਦੀ ਪਛਾਣ ਬੇਲਾ ਨਿਵਾਸੀ ਡੈਲਟਾ ਸਟੇਟ, ਜੋਮਬਾ, ਨਾਈਜੇਰੀਆ (ਅਫਰੀਕਾ) ਅਤੇ ਮੌਜੂਦਾ ਵਾਸੀ ਸੰਡੇ ਬਾਜ਼ਾਰ, ਦਿੱਲੀ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਭਾਰਤ ਵਿੱਚ ਕੰਮ ਸਿੱਖਣ ਲਈ ਆਈ ਸੀ ਪਰ ਬਾਅਦ ਵਿੱਚ ਉਹ ਨਸ਼ਾ ਤਸਕਰੀ ਦੇ ਜਾਲ ਵਿੱਚ ਫਸ ਗਈ। ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਪਹਿਲਾਂ ਕਿੰਨੀਆਂ ਹੈਰੋਇਨ ਦੀਆਂ ਖੇਪਾਂ ਲੈ ਕੇ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










