ਬੇਅਦਬੀ ਕਾਨੂੰਨ ਬਣਨ ‘ਤੇ ਚਾਰ ਦਿਨ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਅੱਜ ਫਤਿਹਗੜ੍ਹ ਸਾਹਿਬ ਵਿਖੇ ਖਤਮ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮੱਥਾ ਟੇਕਿਆ ਤੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਧਾਰਮਿਕ ਭਾਵਨਾਵਾਂ ਦੇ ਸਨਮਾਨ ਤੇ ਸੂਬੇ ਦੀ ਸ਼ਾਂਤੀ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ED ਦਾ ਵੱਡਾ ਐਕਸ਼ਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ : ਸੂਤਰ
ਮੁੱਖ ਮੰਤਰੀ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਉਠ ਰਹੇ ਇਤਰਾਜ਼ਾਂ ‘ਤੇ ਕਿਹਾ ਕਿ ਇਹ ਕਾਨੂੰਨ ਸੰਤ ਸਮਾਜ, ਸਿੱਖ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਦੇ ਬਾਦ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਝੂਠ ਫੈਲਾ ਰਹੇ ਹਨ ਕਿ ਕਾਨੂੰਨ ਵਿਚ ਬਦਲਾਅ ਕੀਤਾ ਜਾਵੇਗਾ ਜਦੋਂ ਕਿ ਸਰਕਾਰ ਦਾ ਰੁਖ਼ ਪੂਰੀ ਤਰ੍ਹਾਂ ਤੋਂ ਸਪੱਸ਼ਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਲਾਗੂ ਰਹੇਗਾ ਤੇ ਕਿਸੇ ਵੀ ਹਾਲਤ ਵਿਚ ਵਾਪਸ ਨਹੀਂ ਲਿਆ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਰਾਜਪਾਲ ਪਹਿਲਾਂ ਹੀ ਇਸ ‘ਤੇ ਦਸਤਖ਼ਤ ਕਰ ਚੁੱਕੇ ਹਨ। ਸਿਰਫ਼ ਪੱਥਰ ਦਿਲ ਵਾਲਾ ਵਿਅਕਤੀ ਹੀ ਇਸ ਕਾਨੂੰਨ ਦਾ ਵਿਰੋਧ ਕਰੇਗਾ। ਲੋਕਾਂ ਦੀ ਮੰਗ ‘ਤੇ ਹੀ ਬੇਅਦਬੀ ਕਾਨੂੰਨ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










