ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਜੀ ਅੱਜ ਮੁੜ ਤੋਂ ਅੰਮ੍ਰਿਤਸਰ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਵੇਗੀ। ਇਹ ਪੇਸ਼ੀ ਅਜਨਾਲਾ ਥਾਣੇ ‘ਤੇ ਹੋਏ ਬਹੁ-ਚਰਚਿਤ ਹਮਲੇ ਵਿਚ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਖਲ ਕਰਦੇ ਹੋਏ ਖੁਦ ਨੂੰ ਇਸ ਕੇਸ ਤੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਸੀ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਸ ਖਿਲਾਫ ਸਬੂਤ ਨਹੀਂ ਹੈ ਤੇ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।
ਦੂਜੇ ਪਾਸੇ ਇਸ ਪੂਰੇ ਮਾਮਲੇ ਵਿਚ ਪੰਜਾਬ ਸਰਕਾਰ ਅੱਜ ਆਪਣਾ ਜਵਾਬ ਕੋਰਟ ਵਿਚ ਦਾਖਲ ਕਰ ਸਕਦੀ ਹੈ। ਸਰਕਾਰੀ ਪੱਖ ਵਲੋਂ ਅੰਮ੍ਰਿਤਪਾਲ ਦੀ ਪਟੀਸ਼ਨ ਦਾ ਵਿਰੋਧ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਪੁਲਿਸ ਤੇ ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਅਜਨਾਲਾ ਘਟਨਾ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ ਤੇ ਮਾਮਲੇ ਵਿਚ ਕਈ ਗੰਭੀਰ ਧਾਰਾਵਾਂ ਦਰਜ ਹਨ।
ਇਹ ਵੀ ਪੜ੍ਹੋ : ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਵਿਚਾਲੇ PM ਮੋਦੀ ਦੀ ਅਪੀਲ-‘ਪੈਟਰੋਲੀਅਮ ਉਤਪਾਦਾਂ ਦੀ ਸੰਜਮ ਨਾਲ ਕਰੋ ਵਰਤੋਂ’
ਦੱਸ ਦੇਈਏ ਕਿ ਫਰਵਰੀ 2023 ਵਿਚ ਅਜਨਾਲਾ ਥਾਣੇ ਦੇ ਬਾਹਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਵੱਡਾ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲਿਸ ਬੈਰੀਕੇਡ ਤੋੜੇ ਸਨ ਤੇ ਤਲਵਾਰਾਂ ਤੇ ਹਥਿਆਰ ਲਹਿਰਾਉਣ ਦੇ ਦੋਸ਼ ਵੀ ਲੱਗੇ ਸਨ। ਘਟਨਾ ਮਗਰੋਂ ਪੁਲਿਸ ਨੇ ਕਈ ਕੇਸ ਦਰਜ ਕੀਤੇ ਸਨ। ਬਾਅਦ ਵਿਚ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਅੱਜ ਦੀ ਸੁਣਵਾਈ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਕੋਰਟ ਵਿਚ ਪੰਜਾਬ ਸਰਕਾਰ ਦੇ ਜਵਾਬ ਤੇ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਤੈਅ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










