ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਦੁਪਹਿਰ ਬਾਅਦ ਸੁਣਵਾਈ ਹੋਣ ਦੀ ਉਮੀਦ ਹੈ।
ਪਿਛਲੇ ਦਿਨੀ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ ਅਤੇ ਸ਼ਾਮ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਨੂੰ ਦੇਰ ਰਾਤ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਰੋੜਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ।
ਇਹ ਵੀ ਪੜ੍ਹੋ : ਮੋਹਾਲੀ ‘ਚ ਪੰਜਾਬ ਵਿਜੀਲੈਂਸ ਬਿਊਰੋ ਦੇ ਹੈੱਡਕੁਆਟਰ ‘ਤੇ CBI ਦੀ ਰੇਡ, ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ‘ਚ ਲਿਆ
ਦੱਸ ਦੇਈਏ ਕਿ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਹਨ ਅਤੇ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ ਸਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਵਿਭਾਗ ਹੁਣ ਤਿੰਨ ਮੰਤਰੀਆਂ ‘ਚ ਵੰਡ ਕਰ ਦਿੱਤੀ ਗਈ ਹੈ। ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸੌਂਧ ਨੂੰ ਬਿਜਲੀ ਮੰਤਰਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਅਤੇ ਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










