ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ 22 ਸਾਲਾਂ ਨੌਜਵਾਨ ਦੀ ਦੇਹ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦਾ ਕਤਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਬੀਤੀ ਦੇਰ ਰਾਤ ਨੌਜਵਾਨ ਅਮਰਿੰਦਰ ਸਿੰਘ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਉਨ੍ਹਾਂ ਕਿਹਾ ਕਿ ਇੱਧਰ-ਉੱਧਰ ਨੌਜਵਾਨ ਦੀ ਭਾਲ ਕਰਨ ਦੇ ਬਾਵਜੂਦ ਨਹੀਂ ਮਿਲਿਆ। ਕਰੀਬ ਸ਼ਾਮ 7 ਵਜੇ ਤੱਕ ਨੌਜਵਾਨ ਦਾ ਮੋਬਾਇਲ ਫੋਨ ਵੀ ਚੱਲ ਰਿਹਾ ਸੀ ਪਰ ਦੇਰ ਰਾਤ ਨੌਜਵਾਨ ਦਾ ਮੋਬਾਇਲ ਫੋਨ ਬੰਦ ਹੋ ਗਿਆ।
ਇਹ ਵੀ ਪੜ੍ਹੋ : ਫਰੀਦਾਬਾਦ : ਪਿਓ ਨੇ 5 ਸਾਲਾਂ ਪੁੱਤ ਦਾ ਕੀਤਾ ਕ.ਤ/ਲ, ਮਗਰੋਂ ਆਪਣੀ ਜੀ/ਵਨ ਲੀਲਾ ਵੀ ਕੀਤੀ ਸ/ਮਾਪਤ
ਸਵੇਰੇ ਪਤਾ ਚੱਲਿਆ ਕਿ ਉਨ੍ਹਾਂ ਨੌਜਵਾਨ ਪੁੱਤਰ ਦੀ ਲਾਸ਼ ਪਿੰਡ ਫੱਤੂਪੁਰ ਖੇਤਾਂ ਵਿੱਚ ਪਈ ਹੈ। ਮ੍ਰਿਤਕ ਨੌਜਵਾਨ ਅਮਰਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵੱਡੀ ਭੈਣ ਵਿਦੇਸ਼ ਗਈ ਹੋਈ ਹੈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇੰਨਸਾਫ਼ ਦੀ ਗੁਹਾਰ ਲਗਾਈ ਗਈ। ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਮਿਲਣ ਨੂੰ ਲੈਕੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










