ਟਾਂਡਾ ਵਿੱਚ ਨੌਜਵਾਨ ਇੰਟਰਨੈਸ਼ਨਲ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਹੋ ਗਈ, ਜਿਸ ਮਗਰੋਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਰਿਪੋਰਟਾਂ ਮੁਤਾਬਕ ਸੋਮਵਾਰ ਦੁਪਹਿਰ ਨੂੰ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰੌਨ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ। ਰੌਨ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਪਤਨੀ ਅਤੇ ਦੋ ਸਾਲਾਂ ਪੁੱਤਰੀ ਨੂੰ ਛੱਡ ਗਿਆ ਹੈ।

ਦੱਸ ਦੇਈਏ ਕਿ ਰੌਨ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਸੀ। ਉਸਨੇ ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਵਿੱਚ ਕਈ ਅੰਤਰਰਾਸ਼ਟਰੀ ਖਿਤਾਬ ਜਿੱਤੇ। ਇਸ ਪ੍ਰਤਿਭਾਸ਼ਾਲੀ ਖਿਡਾਰੀ ਦੀ ਬੇਵਕਤੀ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀ ਸੋਗ ਵਿਚ ਹਨ।
ਇਹ ਵੀ ਪੜ੍ਹੋ : ਬੇਗੋਵਾਲ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਬਾਡੀ ਬਿਲਡਰ ਰੌਨ ਸਿੰਘ ਬਚਪਨ ਤੋਂ ਹੀ ਇਸ ਖੇਡ ਪ੍ਰਤੀ ਜਨੂੰਨੀ ਸੀ। ਉਸ ਨੇ ਨਾ ਸਿਰਫ਼ ਪੰਜਾਬ ਵਿੱਚ, ਸਗੋਂ ਦੇਸ਼ ਅਤੇ ਦੁਨੀਆ ਭਰ ਵਿੱਚ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ, ਕਈ ਤਮਗੇ ਅਤੇ ਪੁਰਸਕਾਰ ਜਿੱਤੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










