ਭਾਜਪਾ ਸਾਂਸਦ ਸਵਾਤੀ ਮਾਲੀਵਾਲ ਕਸੂਤੀ ਫਸਦੀ ਨਜ਼ਰ ਆ ਰਹੀ ਹੈ। ਅਸਲ ਵਿਚ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲੈ ਕੇ ਭੇਡਾਂ-ਬੱਕਰੀਆਂ ਵਾਲਾ ਬਿਆਨ ਦਿੱਤਾ ਗਿਆ ਸੀ ਜੋ ਕਿ ਹੁਣ ਮਹਿੰਗਾ ਸਾਬਤ ਹੋਇਆ ਹੈ। ਉਨ੍ਹਾਂ ਖਿਲਾਫ ਮੋਗਾ ਵਿਚ ਮਾਨਹਾਣੀ ਦਾ ਕੇਸ ਦਰਜ ਕੀਤਾ ਗਿਆ ਹੈ।
ਇਹ ਕਾਰਵਾਈ ਮੋਗਾ ਵਿਚ AAP MLA ਅਮਨਦੀਪ ਅਰੋੜਾ ਵੱਲੋਂ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ ਤੇ ਇਸ ਦੌਰਾਨ ਸੀਐੱਮ ਵੱਲੋਂ ਆਪਣੇ ਨਾਲ ਵੱਡੀ ਗਿਣਤੀ ਵਿਚ ਵਿਧਾਇਕ ਹੋਣ ਦੀ ਗੱਲ ਆਖੀ ਸੀ। ਇਸ ਮੌਕੇ ਭਾਜਪਾ ਸਾਂਸਦ ਨੇ ‘ਆਪ’ ਵਿਧਾਇਕਾਂ ਨੂੰ ਭੇਡਾਂ-ਬੱਕਰੀਆਂ ਦੱਸਦੇ ਹੋਏ ਟਿੱਪਣੀ ਕੀਤੀ ਸੀ ਕਿ ਇਹ ਵਿਧਾਇਕ ਬਿਨਾਂ ਸੋਚੇ ਸਮਝੇ ਮੁੱਖ ਮੰਤਰੀ ਦੇ ਨਾਲ ਤੁਰ ਪੈਂਦੇ ਹਨ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਤੇ ਹੁਣ ਵੱਡੀ ਕਾਰਵਾਈ ਭਾਜਪਾ ਸਾਂਸਦ ਖਿਲਾਫ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਮੂਲ ਦੁੱਧ ਖਰੀਦਣਾ ਹੋਵੇਗਾ ਮਹਿੰਗਾ, ਕੱਲ੍ਹ ਤੋਂ 2 ਰੁਪਏ ਪ੍ਰਤੀ ਲੀਟਰ ਕੀਮਤਾਂ ਵਿਚ ਹੋਇਆ ਵਾਧਾ
ਮੋਗਾ ਤੋਂ ‘ਆਪ’ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਸਿਰਫ ਵਿਧਾਇਕਾਂ ਹੀ ਨਹੀਂ ਸਗੋਂ ਪੂਰੀ ਆਮ ਆਦਮੀ ਪਾਰਟੀ ਦੀ ਬੇਇਜ਼ਤੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਵਾਤੀ ਮਾਲੀਵਾਤ ਨੇ ਇਹ ਕਲਿੱਪ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤੀ ਜਿਸ ਨਾਲ ਆਮ ਆਦਮੀ ਪਾਰਟੀ ਦੇ ਅਕਸ ਨੂੰ ਠੇਸ ਪਹੁੰਚੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰੀ ਹੋਈ ਹੈ, ਇਸ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਮੋਗਾ ਅਦਾਲਤ ਵਿਚ ਕ੍ਰਿਮੀਨਲ ਡੈਫਾਮੇਸ਼ਨ ਦਾ ਕੇਸ ਦਾਇਰ ਕੀਤਾ ਗਿਆ ਹੈ ਜਿਸ ਦੀ ਅਗਲੀ ਸੁਣਵਾਈ 19 ਮਈ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










