5 ਮਈ ਦੀ ਰਾਤ ਨੂੰ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਅਤੇ ਖੁਫੀਆ ਵਿੰਗ ਨੇ ਮੁੱਖ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਉੱਤਰ ਪ੍ਰਦੇਸ਼ ਦੇ ਅਨਿਲ ਸ਼ਰਮਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ।
ਇਸ ਮਾਮਲੇ ਵਿੱਚ ਹੁਣ ਤੱਕ ਲਗਭਗ 17 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਪਿੱਛੇ ਪਾਕਿਸਤਾਨੀ ਗੈਂਗਸਟਰ ਦਾ ਹੱਥ ਹੈ। ਇਹ ਮਾਮਲਾ ਆਈਐਸਆਈ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਖੁਦ ਪਾਕਿਸਤਾਨ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਵਕੀਲ ਨੇ ਯੋਗਰਾਜ ਸਿੰਘ ਖਿਲਾਫ ਪੁਲਿਸ ਨੂੰ ਦਿੱਤੀ ਸ਼ਿਕਾਇਤ, ਮਹਿਲਾਵਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










