NEET ਪ੍ਰੀਖਿਆ ਨੂੰ ਲੈ ਕੇ ਦੇਸ਼ ਭਰ ਵਿਚ ਬਵਾਲ ਮਚਿਆ ਹੋਇਆ ਹੈ। ਪੇਪਰ ਲੀਕ ਹੋਣ ਦੇ ਬਾਅਦ ਨੀਟ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਵਿਚ ਤਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਿਜੇ ਥਾਪਲਤੀ ਨੇ NEET ਨੂੰ ਖਤਮ ਕਰਨ ਦੀ ਮੰਗ ਕਰ ਦਿੱਤੀ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੈਡੀਕਲ ਕਾਲਜਾਂ ਵਿਚ ਦਾਖਲੇ ਲਈ NEET ਪ੍ਰੀਖਿਆ ਨੂੰ ਬਿਲਕੁਲ ਬੰਦ ਕਰ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੈਡੀਕਲ ਕੋਰਸਿਜ ਵਿਚ ਦਾਖਲਾ ਉਨ੍ਹਾਂ ਦੀ 12ਵੀਂ ਕਲਾਸ ਦੇ ਨੰਬਰਾਂ ਦੇ ਆਧਾਰ ‘ਤੇ ਮਿਲਣਾ ਚਾਹੀਦਾ ਹੈ। ਵਿਜੇ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮੈਡੀਕਲ ਸਿਲੇਬਸਾਂ ਵਿਚ NEET ਆਧਾਰਿਤ ਦਾਖਲੇ ਨੂੰ ਰੱਦ ਕੀਤਾ ਜਾਵੇ ਤੇ ਸਬੰਧਤ ਸੂਬਿਆਂ ਨੂੰ ਕਲਾਸ 12ਵੀਂ ਦੇ ਅੰਕਾਂ ਦੇ ਆਧਾਰ ‘ਤੇ ਸੀਟਾਂ ਭਰਨ ਦੀ ਇਜਾਜ਼ਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸੰਕਟ ਵਿਚਾਲੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਕੇਂਦਰ ਸਰਕਾਰ ਨੇ ਸਤੰਬਰ ਤੱਕ ਖੰਡ ਦੇ ਨਿਰਯਾਤ ‘ਤੇ ਲਗਾਇਆ ਬੈਨ
ਦੱਸ ਦੇਈਏ ਕਿ 3 ਮਈ 2026 ਨੂੰ ਦੇਸ਼ ਭਰ ਦੇ 5432 ਕੇਂਦਰਾਂ ‘ਤੇ ਨੀਟ ਦੀ ਪ੍ਰੀਖਿਆ ਆਯੋਜਿਤ ਕੀਤੀ ਗਈ ਸੀ ਜਿਸ ਵਿਚ 22 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। ਇਕੱਲੇ ਤਮਿਲਨਾਡੂ ਤੋਂ 1.4 ਲੱਖ ਉਮੀਦਵਾਰ ਪ੍ਰੀਖਿਆ ਵਿਚ ਬੈਠੇ ਸਨ ਪਰ ਪੇਪਰ ਲੀਕ ਦੀਆਂ ਖਬਰਾਂ ਤੋਂ ਬਾਅਦ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ ਇਸ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ। ਹੁਣ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










